ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖਰੀ ਪਾਰਟੀ ਬਣਾਉਣ ਦਾ ਐਲਾਨ
Published : Oct 19, 2021, 6:20 pm IST
Updated : Oct 19, 2021, 6:54 pm IST
SHARE ARTICLE
Captain Amarinder Singh
Captain Amarinder Singh

ਖੇਤੀ ਕਾਨੂੰਨਾਂ ਦਾ ਮਸਲਾ ਜਲਦ ਹੱਲ ਹੋਣ ਦੇ ਦਿੱਤੇ ਸੰਕੇਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ ਦੌਰਾਨ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਪਣੀ ਵੱਖਰੀ ਪਾਰਟੀ ਬਣਾਉਣਗੇ। ਇਸ ਦੌਰਾਨ ਉਹਨਾਂ ਨੇ ਭਾਜਪਾ ਅਤੇ ਅਕਾਲੀ ਦਲ ਦੇ ਬਾਗੀਆਂ ਨਾਲ ਗਠਜੋੜ ਕਰਨ ਦੇ ਸੰਕੇਤ ਵੀ ਦਿੱਤੇ।

Captain Amarinder SinghCaptain Amarinder Singh

ਹੋਰ ਪੜ੍ਹੋ: ਚੀਨ: ਬੱਚਿਆਂ ਦੀ ਗਲਤੀ ਲਈ ਮਾਪਿਆਂ ਨੂੰ ਮਿਲੇਗੀ ਸਜ਼ਾ, ਬਣ ਰਿਹਾ ਹੈ ਨਵਾਂ ਕਾਨੂੰਨ

ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਉਹਨਾਂ ਨੇ ਖੇਤੀ ਕਾਨੂੰਨਾਂ ਦੇ ਮਸਲੇ ਦੇ ਜਲਦੀ ਹੱਲ ਹੋਣ ਵੱਲ ਵੀ ਇਸ਼ਾਰਾ ਕੀਤਾ। ਉਹਨਾਂ ਕਿਹਾ ਕਿ ਇਹ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਮਸਲਾ ਜਲਦੀ ਹੱਲ ਹੋ ਜਾਵੇਗਾ। ਕੈਪਟਨ ਨੇ ਕਿਹਾ ਕਿ ਉਹ ਪੰਜਾਬ ਲਈ ਕਿਸੇ ਨਾਲ ਵੀ ਜਾ ਸਕਦੇ ਹਨ। ਭਾਜਪਾ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਭਾਜਪਾ ਫਿਰਕੂ ਪਾਰਟੀ ਨਹੀਂ ਹੈ, ਭਾਜਪਾ ਨਾਲ ਵੀ ਗਠਜੋੜ ਕੀਤਾ ਜਾ ਸਕਦਾ ਹੈ।

Captain Amarinder Singh Captain Amarinder Singh

ਹੋਰ ਪੜ੍ਹੋ: BSF ਦੇ ਘੇਰੇ ਨੂੰ ਵਧਾਉਣ ਵਾਲਾ ਕਦਮ ਪੰਜਾਬ ਦੀ ਆਰਥਿਕ ਖੁਸ਼ਹਾਲੀ ਨੂੰ ਢਾਹ ਲਾਵੇਗਾ- ਗੁਰਜੀਤ ਸਿੰਘ

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਪਰ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਹੁਣ ਕਾਂਗਰਸ ਵਿਚ ਵੀ ਨਹੀਂ ਰਹਿਣਗੇ। ਇਕ ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਜਲਦ ਹੀ ਕਾਂਗਰਸ ਛੱਡਣ ਵਾਲੇ ਹਨ। ਉਹਨਾਂ ਦਾ ਕਹਿਣਾ ਸੀ ਕਿ ਕਾਂਗਰਸ ਵਲੋਂ ਉਹਨਾਂ ਨੂੰ ਬੇਇੱਜ਼ਤ ਕੀਤਾ ਗਿਆ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement