Lok Sabha Election 2024; ਬਸਪਾ ਪੰਜਾਬ ਵਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ
Published : Apr 20, 2024, 5:19 pm IST
Updated : Apr 20, 2024, 5:22 pm IST
SHARE ARTICLE
BSP Punjab announced two more candidates for Lok Sabha Election 2024
BSP Punjab announced two more candidates for Lok Sabha Election 2024

ਬਸਪਾ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਹੈ।

 Lok Sabha Election 2024 : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਦੀਆਂ ਦੋ ਹੋਰ ਸੀਟਾਂ ਉਤੇ ਉਮੀਦਵਾਰਾਂ ਦਾ ਐਲ਼ਾਨ ਕੀਤਾ ਗਿਆ। ਬਸਪਾ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਹੈ।

ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰ ਐਲਾਨ ਦਿਤੇ ਜਾਣਗੇ। ਇਸ ਦੌਰਾਨ ਸਾਰੇ ਉਮੀਦਵਾਰਾਂ ਦੇ ਪੈਨਲ ’ਤੇ ਅੰਤਿਮ ਫੈਸਲਾ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ।

ਗੜੀ ਨੇ ਗੁਰਦਾਸਪੁਰ ਤੋ ਪਾਰਟੀ ਉਮੀਦਵਾਰ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ। ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996  ਦੀ ਲੋਕ ਸਭਾ ਚੋਣ ਵਿਚ ਮਹਾਸ਼ਾ ਭਾਈਚਾਰੇ ਦੇ ਧਰਮ ਚੰਦ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚਾਰ ਵਾਰ ਚੋਣ ਲੜਾਈ ਗਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿਚ ਲਾਮਬੰਦੀ ਕਰਨ ਲਈ ਗੁਰਦਾਸਪੁਰ ਦੀ ਟਿਕਟ ਦਿਤੀ ਹੈ।

ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵਲੋਂ ਸੱਤ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿਚ ਪਹਿਲਾਂ ਐਲਾਨੇ ਗਏ ਪੰਜ ਉਮੀਦਵਾਰਾਂ ਵਿਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਸ਼ਾਮਲ ਹਨ।

(For more Punjabi news apart from BSP Punjab announced two more candidates for Lok Sabha Election 2024, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement