ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਣਿਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ

By : KOMALJEET

Published : Apr 21, 2023, 3:30 pm IST
Updated : Apr 21, 2023, 3:30 pm IST
SHARE ARTICLE
Representational Image
Representational Image

ਸੁਖਬੀਰ ਸਿੰਘ ਬਾਦਲ ਨਾਲ ਕੀਤੀ ਫ਼ੋਨ 'ਤੇ ਗੱਲਬਾਤ, ਪ੍ਰਕਾਸ਼ ਸਿੰਘ ਬਾਦਲ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਮੋਹਾਲੀ :  ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਦਿੱਗਜ਼ ਸਿਆਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ,''ਇਹ ਜਾਣ ਕੇ ਚਿੰਤਾ ਹੋਈ ਕਿ ਦਿੱਗਜ਼ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਠੀਕ ਨਹੀਂ ਹੈ ਅਤੇ ਹਸਪਤਾਲ 'ਚ ਦਾਖ਼ਲ ਹਨ। ਸੁਖਬੀਰ ਸਿੰਘ ਬਾਦਲ ਜੀ ਨਾਲ ਉਨ੍ਹਾਂ ਦੀ ਸਿਹਤ ਬਾਰੇ ਟੈਲੀਫੋਨ 'ਤੇ ਗੱਲ ਹੋਈ। ਮੈਂ ਪਰਮਾਤਮਾ ਤੋਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''

ਦਸ ਦੇਈਏ ਕਿ ਪ੍ਰਕਾਸ਼ ਸਿੱਖ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ। ਹਾਲਾਂਕਿ ਉਨ੍ਹਾਂ ਦੀ ਹਾਲਤ ਵਿਚ ਹੁਣ ਸੁਧਾਰ ਦੱਸਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਦੀ ਨਾਸਾਜ਼ ਸਿਹਤ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਉਨ੍ਹਾਂ ਹੀ ਸਿਹਤ ਬਾਰੇ ਖ਼ਬਰਸਾਰ ਲੈਂਦਿਆਂ ਸਿਹਤਯਾਬੀ ਦੀ ਕਾਮਨਾ ਕੀਤੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement