ਪੰਜਾਬ ਕੈਬਨਿਟ ਮੀਟਿੰਗ ਵਿਚ ਬਜਟ ਦੀਆਂ ਤਰੀਕਾਂ 'ਤੇ ਅੱਜ ਲੱਗੇਗੀ ਮੋਹਰ

By : GAGANDEEP

Published : Feb 23, 2026, 6:16 am IST
Updated : Feb 23, 2026, 6:18 am IST
SHARE ARTICLE
Punjab Cabinet meeting today News
Punjab Cabinet meeting today News

ਇਹ ‘ਆਪ' ਸਰਕਾਰ ਦਾ ਆਖ਼ਰੀ ਬਜਟ ਹੋਵੇਗਾ ਅਤੇ ਇਸ ਵਿਚ ਮੁੱਖ ਮੰਤਰੀ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵੀ ਐਲਾਨ ਕੀਤਾ ਹੋਇਆ ਹੈ।

ਚੰਡੀਗੜ੍ਹ (ਭੁੱਲਰ): ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਕਾਫ਼ੀ ਅਹਿਮ ਰਹੇਗੀ। ਇਸ ਮੀਟਿੰਗ ਵਿਚ ਮਾਰਚ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੇ ਪ੍ਰਸਤਾਵਤ ਬਜਟ ਸੈਸ਼ਨ ਦੀਆਂ ਤਰੀਕਾਂ ਉਪਰ ਮੋਹਰ ਲੱਗੇਗੀ।

ਪੇਸ਼ ਕੀਤੇ ਜਾਣ ਵਾਲੇ ਬਜਟ ਦੀ ਤਰੀਕ ਨੂੰ ਵੀ ਪ੍ਰਵਾਨਗੀ ਦਿਤੀ ਜਾਵੇਗੀ। ਭਾਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ 8 ਮਾਰਚ ਨੂੰ ਮਹਿਲਾ ਦਿਵਸ ਵਾਲੇ ਦਿਨ ਐਤਵਾਰ ਨੂੰ ਬਜਟ ਪੇਸ਼ ਕਰਨ ਦਾ ਸੰਕੇਤ ਬੀਤੇ ਦਿਨ ਦੇ ਚੁੱਕੇ ਹਨ। ਇਹ ‘ਆਪ’ ਸਰਕਾਰ ਦਾ ਆਖ਼ਰੀ ਬਜਟ ਹੋਵੇਗਾ ਅਤੇ ਇਸ ਵਿਚ ਮੁੱਖ ਮੰਤਰੀ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵੀ ਐਲਾਨ ਕੀਤਾ ਹੋਇਆ ਹੈ।

ਕੈਬਨਿਟ ਮੀਟਿੰਗ ਵਿਚ ਤਰੀਕਾਂ ’ਤੇ ਮੋਹਰ ਲੱਗਣ ਬਾਅਦ ਪ੍ਰਸਤਾਵ ਅੰਤਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ। ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਕੁਝ ਹੋਰ ਅਹਿਮ ਫ਼ੈਸਲੇ ਵੀ ਲੲੈ ਜਾ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement