ਰਾਜੀਵ ਗਾਂਧੀ ਨੂੰ ਤਗੜਾ ਬਹੁਮਤ ਮਿਲਿਆ ਸੀ ਪਰ ਉਨ੍ਹਾਂ ਇਸ ਦੀ ਦੁਰਵਰਤੋਂ ਨਹੀਂ ਕੀਤੀ : ਸੋਨੀਆ
Published : Aug 23, 2019, 9:30 am IST
Updated : Aug 26, 2019, 10:23 am IST
SHARE ARTICLE
Sonia Gandhi
Sonia Gandhi

ਇਸ਼ਾਰਿਆਂ ਵਿਚ ਕੀਤਾ ਮੋਦੀ ਸਰਕਾਰ 'ਤੇ ਹਮਲਾ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ਨੂੰ ਅਸਿੱਧੇ ਤੌਰ 'ਤੇ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਰਾਜੀਵ ਗਾਂਧੀ ਨੂੰ ਵਿਸ਼ਾਲ ਬਹੁਮਤ ਮਿਲਿਆ ਸੀ ਪਰ ਉਨ੍ਹਾਂ ਇਸ ਤਾਕਤ ਦੀ ਵਰਤੋਂ ਲੋਕਾਂ ਨੂੰ ਡਰਾਉਣ-ਧਮਕਾਉਣ ਲਈ ਨਹੀਂ ਕੀਤੀ। ਸੋਨੀਆ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿਚ ਹੋਏ ਸਮਾਗਮ ਵਿਚ ਇਹ ਗੱਲ ਕਹੀ।

Rajiv GandhiRajiv Gandhi

ਉਨ੍ਹਾਂ ਨਰਿੰਦਰ ਮੋਦੀ ਸਰਕਾਰ ਨੂੰ ਇਸ਼ਾਰਿਆਂ ਵਿਚ ਨਿਸ਼ਾਨਾ ਬਣਾਉਂਦਿਆਂ ਕਿਹਾ, 'ਰਾਜੀਵ ਗਾਂਧੀ ਵੱਡੇ ਬਹੁਮਤ ਨਾਲ ਜਿੱਤ ਕੇ ਆਏ ਸਨ ਪਰ ਉਨ੍ਹਾਂ ਸੱਤਾ ਦੀ ਵਰਤੋਂ ਲੋਕਾਂ ਨੂੰ ਡਰਾਉਣ ਲਈ ਨਹੀਂ ਕੀਤੀ।'  ਸੋਨੀਆ ਦੀ ਇਹ ਟਿਪਣੀ ਸਾਬਕ ਵਿੱਤ ਮੰਤਰੀ ਪੀ ਚਿਦੰਬਰਮ ਦੀ ਗ੍ਰਿਫ਼ਤਾਰ ਦੇ ਸਬੰਧ ਵਿਚ ਵੇਖੀ ਜਾ ਰਹੀ ਹੈ।

Article 370 was a hurdle for development of Jammu & Kashmir : ModiModi

ਸਾਬਕਾ ਪ੍ਰਧਾਨ ਮੰਤਰੀ ਦੇ ਯੋਗਦਾਨ ਨੂੰ ਯਾਦ ਕਰਦਿਆਂ ਸੋਨੀਆ ਨੇ ਕਿਹਾ, 'ਰਾਜੀਵ ਗਾਂਧੀ ਮਜ਼ਬੂਤ, ਸੁਰੱਖਿਅਤ ਅਤੇ ਆਤਮਨਿਰਭਰ ਭਾਰਤ ਬਣਾਉਣ ਦਾ ਸੰਕਲਪ ਰਖਦੇ ਸਨ।'  ਉਨ੍ਹਾਂ ਕਿਹਾ, 'ਉਨ੍ਹਾਂ ਪ੍ਰਧਾਨ ਮੰਤਰੀ ਵਜੋਂ ਦੇਸ਼ ਦੇ ਕੋਨੇ ਕੋਨੇ ਵਿਚ ਜਾ ਕੇ ਇਹ ਸੰਦੇਸ਼ ਦਿਤਾ ਕਿ ਭਾਰਤ ਦੀ ਵੰਨ-ਸੁਵੰਨਤਾ ਦਾ ਜਸ਼ਨ ਮਨਾ ਕੇ ਹੀ ਦੇਸ਼ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ।'

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement