AAP Protest News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁਧ AAP ਦਾ ਪ੍ਰਦਰਸ਼ਨ; ਹਰਜੋਤ ਬੈਂਸ ਸਣੇ ਕਈ ਆਗੂਆਂ ਨੂੰ ਹਿਰਾਸਤ ਵਿਚ
Published : Mar 26, 2024, 12:42 pm IST
Updated : Mar 26, 2024, 1:26 pm IST
SHARE ARTICLE
AAP Protest
AAP Protest

ਪ੍ਰਧਾਨ ਮੰਤਰੀ ਰਿਹਾਇਸ਼ ਦੇ ਘਿਰਾਓ ਦਾ ਕੀਤਾ ਸੀ ਐਲਾਨ

AAP Protest News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਰਿਹਾਇਸ਼ ਵੱਲ ਵਧ ਰਹੇ ‘ਆਪ’ ਦੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ ਹੈ। ਇਨ੍ਹਾਂ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਣੇ ਕਈ ਸੀਨੀਅਰ ਆਗੂ ਸ਼ਾਮਲ ਹਨ।

ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋਏ 'ਆਪ' ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਵਲੋਂ ਕਈਆਂ ਨੂੰ ਬੱਸਾਂ ਵਿਚ ਲਿਜਾਂਦੇ ਦੇਖਿਆ ਗਿਆ। ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿਤੀ ਹੈ। ਇੰਨਾ ਹੀ ਨਹੀਂ ਇਸ ਕਾਰਨ ਕਈ ਮੈਟਰੋ ਸਟੇਸ਼ਨ ਵੀ ਬੰਦ ਕਰ ਦਿਤੇ ਗਏ ਹਨ। ਇਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ।

‘ਇਨਕਲਾਬ ਜ਼ਿੰਦਾਬਾਦ’ ਅਤੇ ‘ਕੇਜਰੀਵਾਲ ਜ਼ਿੰਦਾਬਾਦ’ ਦੇ ਨਾਅਰੇ ਲਾਉਂਦੇ ਹੋਏ ‘ਆਪ’ ਦੇ ਵਰਕਰ ਅਤੇ ਆਗੂ ਗਰੁੱਪਾਂ ਵਿਚ ਇਲਾਕੇ ਦੇ ਮੈਟਰੋ ਸਟੇਸ਼ਨ ’ਤੇ ਪੁੱਜੇ ਸਨ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜ਼ਾਬਤਾ ਫੌਜਦਾਰੀ ਪ੍ਰਕਿਰਿਆ (ਸੀਆਰਪੀਸੀ) ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਖੇਤਰ ਵਿਚ ਲਾਗੂ ਹਨ ਅਤੇ ਪੁਲਿਸ ਕਿਸੇ ਨੂੰ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਨੂੰ ਇਹ ਇਲਾਕਾ ਖਾਲੀ ਕਰਨਾ ਪਵੇਗਾ। ਉਨ੍ਹਾਂ ਕਿਹਾ, 'ਅਸੀਂ ਇਥੇ ਕਿਸੇ ਨੂੰ ਵੀ ਇਕੱਠੇ ਨਹੀਂ ਹੋਣ ਦੇਵਾਂਗੇ।'

(For more Punjabi news apart from AAP Protest against arvind kejriwal arrest News, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement