‘AAP' Leader Neil Garg ਨੇ Captain Amarinder Singh ਨੂੰ ਘੇਰਿਆ
Published : Jul 26, 2025, 12:38 pm IST
Updated : Jul 26, 2025, 12:38 pm IST
SHARE ARTICLE
AAP Leader Neil Garg Besieges Captain Amarinder Singh Latest News in Punjabi 
AAP Leader Neil Garg Besieges Captain Amarinder Singh Latest News in Punjabi 

ਕੈਪਟਨ ਨੇ ਮਜੀਠੀਆ ਦੇ ਹੱਕ ਵਿਚ ਫੇਸਬੁੱਕ 'ਤੇ ਪਾਈ ਸੀ ਪੋਸਟ 

AAP Leader Neil Garg Besieges Captain Amarinder Singh Latest News in Punjabi ‘ਆਪ’ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਨੇ ਕੈਪਟਨ ’ਤੇ ਬਿਕਰਮ ਮਜੀਠੀਆ ਦੇ ਹੱਕ ਵਿਚ ਫੇਸਬੁੱਕ 'ਤੇ ਪੋਸਟ ਪਾਉਣ ਲਈ ਸਵਾਲ ਖੜੇ ਕੀਤੇ ਹਨ।

‘ਆਪ’ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲਾਂ ਦੇ ਘੇਰੇ ’ਚ ਲੈਂਦਿਆਂ ਕਿਹਾ ਕਿ ਕੈਪਟਨ ਨੇ ਕਾਂਗਰਸ ਸਰਕਾਰ ਸਮੇਂ ਜਦ ਉਹ ਮੁੱਖ ਮੰਤਰੀ ਸਨ, ਉਸ ਸਮੇਂ ਉਨ੍ਹਾਂ ਗੁਟਕਾ ਸਾਹਿਬ ਦੀ ਕਸਮ ਖਾਧੀ ਸੀ ਕਿ ਉਹ ਚਾਰ ਹਫ਼ਤਿਆਂ ਵਿਚ ਪੰਜਾਬ ਤੋਂ ਨਸ਼ਾ ਖ਼ਤਮ ਕਰ ਦੇਣਗੇ। ਉਨ੍ਹਾਂ ਨੇ ਨਸ਼ਾ ਤਾਂ ਖ਼ਤਮ ਨਹੀਂ ਕੀਤਾ, ਪਰ ਪੰਜਾਬ ਨੂੰ ਜ਼ਰੂਰ ਬਰਬਾਦ ਕਰ ਦਿਤਾ।

ਅੱਜ ਕੈਪਟਨ ਅਮਰਿੰਦਰ ਦੀ ਬਿਕਰਮ ਮਜੀਠੀਆ ਦੇ ਹੱਕ ਵਿਚ ਪਾਈ ਪੋਸਟ ਇਹ ਸਾਬਤ ਕਰਦੀ ਹੈ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਨਸ਼ਾ ਤਸਕਰੀ ਨੂੰ ਸ਼ਹਿ ਦਿਤੀ ਹੈ। ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਨਸ਼ੇ ਦੇ ਵਿਰੁਧ ਅਸਲ ਲੜਾਈ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੂੰ ਇਸ ਪੋਸਟ 'ਤੇ ਅਪਣੀ ਸਫ਼ਾਈ ਦੇਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਬਿਕਰਮ ਮਜੀਠੀਆ ਦੇ ਹੱਕ ਵਿਚ ਫੇਸਬੁੱਕ 'ਤੇ ਪਾਈ ਪੋਸਟ ਸੀ, ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਬਿਕਰਮ ਮਜੀਠੀਆ ਨੂੰ ਪ੍ਰੇਸ਼ਾਨ ਕਰਨਾ ‘ਆਪ’ ਦੀਆਂ ਅਣਮਨੁੱਖੀ ਚਾਲਾਂ ਨੂੰ ਦਰਸਾਉਂਦਾ ਹੈ। ਜਿਸ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ।

(For more news apart from AAP Leader Neil Garg Besieges Captain Amarinder Singh Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement