Punjab Congress: ਗੁਰਜੀਤ ਔਜਲਾ ਅਤੇ ਰਾਜ ਕੁਮਾਰ ਵੇਰਕਾ ਨੇ ਪੰਜਾਬ ਕਾਂਗਰਸ ਇੰਚਾਰਜ ਨਾਲ ਕੀਤੀ ਮੁਲਾਕਾਤ
Published : Dec 27, 2023, 2:45 pm IST
Updated : Dec 27, 2023, 2:45 pm IST
SHARE ARTICLE
Gurjeet Aujla and Raj Kumar Verka met Punjab Congress in-charge
Gurjeet Aujla and Raj Kumar Verka met Punjab Congress in-charge

ਸੂਬੇ ਦੀ ਰਾਜਨੀਤੀ ਨੂੰ ਲੈ ਕੇ ਹੋਈ ਚਰਚਾ

ਤਾਨਾਸ਼ਾਹੀ ਵਿਰੁਧ ਜਾਰੀ ਲੜਾਈ ਦੌਰਾਨ ਅਸੀਂ ਇਕਜੁੱਟ ਹੋ ਕੇ ਹੀ ਜਿੱਤ ਸਕਾਂਗੇ: ਔਜਲਾ
ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਹੱਕ ਵਿਚ ਨਹੀਂ: ਰਾਜ ਕੁਮਾਰ ਵੇਰਕਾ

Punjab Congress:  ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਦੇਵੇਂਦਰ ਯਾਦਵ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਗੂਆਂ ਨੇ ਸੂਬਾ ਇੰਚਾਰਜ ਦਾ ਸੂਬਾ ਇਕਾਈ ਵਿਚ ਸਵਾਗਤ ਕੀਤਾ, ਇਸ ਤੋਂ ਇਲਾਵਾ ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਵੀ ਚਰਚਾ ਹੋਈ।

ਮੀਡੀਆ ਨਾਲ ਗੱਲ ਕਰਦਿਆਂ ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਨਾਲ ਲੋਕ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ਉਤੇ ਉਤਰੇਗੀ ਅਤੇ ਜਿੱਤ ਦਰਜ ਕਰੇਗੀ। ਬੀਤੇ ਦਿਨ ਹੋਈ ਮੀਟਿੰਗ ਬਾਰੇ ਔਜਲਾ ਨੇ ਕਿਹਾ ਕਿ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਹਰੇਕ ਸੂਬਿਆਂ ਦੇ ਆਗੂਆਂ ਨਾਲ ਰੂਟੀਨ ਮੀਟਿੰਗਾਂ ਹੁੰਦੀਆਂ ਹਨ, ਇਸ ਦੇ ਚਲਦਿਆਂ ਹੀ ਪੰਜਾਬ ਕਾਂਗਰਸ ਦੀ ਵੀ ਮੀਟਿੰਗ ਕੀਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗਠਜੋੜ ਬਾਰੇ ਸੰਸਦ ਮੈਂਬਰ ਨੇ ਕਿਹਾ ਕਿ ਇਸ ਦਾ ਫ਼ੈਸਲਾ ਹਾਈ ਕਮਾਂਡ ਵਲੋਂ ਹੀ ਲਿਆ ਜਾਵੇਗਾ। ਨਵਜੋਤ ਸਿੱਧੂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ ਅਤੇ ਮੀਟਿੰਗ ਦੌਰਾਨ ਵੀ ਅਨੁਸ਼ਾਸਨ ਸਬੰਧੀ ਸਪੱਸ਼ਟ ਸੰਦੇਸ਼ ਦਿਤਾ ਗਿਆ। ਅਨੁਸ਼ਾਸਨਹੀਣਤਾ ਕਿਤੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਤਾਨਾਸ਼ਾਹੀ ਵਿਰੁਧ ਜਾਰੀ ਲੜਾਈ ਦੌਰਾਨ ਅਸੀਂ ਇਕਜੁੱਟ ਹੋ ਕੇ ਹੀ ਜਿੱਤ ਸਕਾਂਗੇ। ਭਾਰਤ ਨਿਆਂ ਯਾਤਰਾ ਬਾਰੇ ਔਜਲਾ ਨੇ ਕਿਹਾ ਕਿ ਦੇਸ਼ ਵਿਚ ਤਾਨਾਸ਼ਾਹ ਸਰਕਾਰ ਹੈ ਅਤੇ ਇਸ ਨੇ ਹਰੇਕ ਅਦਾਰੇ ਨੂੰ ਦਬਾ ਕੇ ਰੱਖਿਆ ਹੈ। ਹੁਣ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਕਰਨ ਲਈ ਇਹ ਯਾਤਰਾ ਕੱਢੀ ਜਾਵੇਗੀ, ਇਸ ਯਾਤਰਾ ਨਾਲ ਕਾਂਗਰਸ ਨੂੰ ਬਹੁਤ ਫਾਇਦਾ ਹੋਵੇਗਾ।  


ਉਧਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਦੇਵੇਂਦਰ ਯਾਦਵ ਨਾਲ ਉਨ੍ਹਾਂ ਨੇ ਪੰਜਾਬ ਕਾਂਗਰਸ ਅਤੇ ਪੰਜਾਬ ਦੇ ਲੋਕਾਂ ਨਾਲ ਸਬੰਧਤ ਮਸਲਿਆ ਨੂੰ ਲੈ ਕੇ ਗੱਲਬਾਤ ਕੀਤੀ। ਆਮ ਆਦਮੀ ਪਾਰਟੀ ਨਾਲ ਗਠਜੋੜ ਬਾਰੇ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗਠਜੋੜ ਦੇ ਹੱਕ ਵਿਚ ਨਹੀਂ ਹਨ। ਲੋਕ ਚਾਹੁੰਦੇ ਹਨ ਕਿ ਕਾਂਗਰਸ ਇਕੱਲਿਆਂ ਚੋਣ ਲੜੇ, ਉਨ੍ਹਾਂ ਨੇ ਅਪਣੇ ਸੁਝਾਅ ਵੀ ਪਾਰਟੀ ਆਗੂਆਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਹਾਈ ਕਮਾਨ ਨੇ ਆਗੂਆਂ ਨੂੰ ਅਪਣੇ ਮਤਭੇਦ ਪਾਸੇ ਰੱਖ ਦੇ ਅੱਗੇ ਵਧਣ ਦਾ ਸੰਦੇਸ਼ ਦਿਤਾ ਹੈ।  

(For more Punjabi news apart from Gurjeet Aujla and Raj Kumar Verka met Punjab Congress in-charge, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement