Punjab News: ਝਾਕੀਆਂ ਦੇ ਮਾਮਲੇ ’ਚ ਪੰਜਾਬ ਨਾਲ ਜੁੜੇ ਭਾਜਪਾ ਆਗੂਆਂ ’ਚ ਮਤਭੇਦ ਸਾਹਮਣੇ ਆਏ
Published : Dec 28, 2023, 11:17 am IST
Updated : Dec 28, 2023, 11:17 am IST
SHARE ARTICLE
File Image
File Image

ਕੇਂਦਰੀ ਸਿੱਖ ਨੇਤਾ ਆਰਪੀ ਸਿੰਘ, ਸਿਰਸਾ ਤੇ ਗਰੇਵਾਲ ਮੋਦੀ ਸਰਕਾਰ ਦੇ ਬਚਾਅ ’ਚ ਉਤਰੇ

Punjab News: ਪੰਜਾਬ ਦੀਆਂ ਝਾਕੀਆਂ ਨੂੰ ਕੇਂਦਰ ਸਰਕਾਰ ਵਲੋਂ ਗਣਤੰਤਰ ਦਿਵਸ ਪਰੇਡ ’ਚ 26 ਜਨਵਰੀ ਵਾਲੇ ਦਿਨ ਨਾ ਸ਼ਾਮਲ ਕੀਤੇ ਜਾਣ ਨੂੰ ਲੈ ਕੇ ਵੱਖ ਵੱਖ ਪ੍ਰਤੀਕਰਮ ਆ ਰਹੇ ਹਨ। ਜ਼ਿਕਰਯੋਗ ਹੈ ਕਿ ਜਿਥੇ ਭਾਜਪਾ ਦੇ ਕੇਂਦਰੀ ਸਿੱਖ ਆਗੂ ਮੋਦੀ ਸਰਕਾਰ ਦੇ ਬਚਾਅ ’ਚ ਉਤਰ ਆਏ ਹਨ ਉਥੇ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਦੇ ਉਲਟ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਨਾ ਕੀਤੇ ਜਾਣ ’ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਪੰਜਾਬ ਦੇ ਕਈ ਹੋਰ ਪ੍ਰਮੁੱਖ ਭਾਜਪਾ ਆਗੂ ਵੀ ਪੰਜਾਬ ਨੂੰ ਨਜ਼ਰ ਅੰਦਾਜ ਕੀਤੇਜਾਣ ’ਤੇ ਚਿੰਤਤ ਹਨ। ਇਸ ਤਰ੍ਹਾਂ ਝਾਕੀਆਂ ਦੇ ਮਾਮਲੇ ’ਤੇ ਪੰਜਾਬ ਭਾਜਪਾ ਅੰਦਰ ਮਤਭੇਦ ਸਾਹਮਣੇ ਆ ਗਏ ਹਨ।

ਦੂਜੇ ਪਾਸੇ ਪੰਜਾਬ ਕਾਂਗਰਸ ਨੇ ਪੰਜਾਬ ਦੀਆਂ ਝਾਕੀਆਂ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਨਾ ਕੀਤੇ ਜਾਣ ਨੂੰ ਪੰਜਾਬ ਦਾ ਅਪਮਾਨ ਦਸਿਆ ਹੈ। ਅਕਾਲੀ ਦਲ ਬਾਦਲ ਨੇ ਭਾਵੇਂ ਝਾਕੀ ਸ਼ਾਮਲ ਨਾ ਹੋਣ ਨੂੰ ਮੰਦਭਾਗਾ ਤਾਂ ਦਸਿਆ ਹੈ ਪਰ ਪਾਰਟੀ ਦੇ ਇਕ ਮੁੱਖ ਬੁਲਾਰੇ ਨੇ ਪ੍ਰਤੀਕਰਮ ਦਿੰਦੇ ਹੋਏ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਅਸਿੱਧੇ ਤੌਰ ’ਤੇ ਭਾਜਪਾ ਦੇ ਕੇਂਦਰੀ ਆਗੂਆਂ ਦੀ ਸੁਰ ’ਚ ਸੁਰ ਮਿਲਾਉਣ ਦੀ ਹੀ ਕੋਸ਼ਿਸ਼ ਕੀਤੀ ਹੈ। ਭਾਜਪਾ ਦੇ ਕੇਂਦਰੀ ਸੰਗਠਨ ਨਾਲ ਸੰਬਧਤ ਪ੍ਰਮੁੱਖ ਆਗੂਆਂ ਆਰਪੀ ਸਿੰਘ, ਮਨਜਿੰਦਰ ਸਿੰਘ ਸਿਰਸਾ ਅਤੇ ਹਰਜੀਤ ਗਰੇਵਾਲ ਨੇ ਮੋਦੀ ਸਰਕਾਰ ਦਾ ਪੱਖ ਲੈਂਦਿਆਂ ਇਸ ਨੂੰ ਤਕਨੀਕੀ ਆਧਾਰ ’ਤੇ ਬਣੀ ਮਾਹਰਾਂ ਦੀ ਕਮੇਟੀ ਵਲੋਂ ਮਾਪਦੰਡਾਂ ਦੇ ਆਧਾਰ ’ਤੇ ਰੱਦ ਹੋਣ ਦੀ ਕਾਰਵਾਈ ਦਸਿਆ ਹੈ।

ਇਨ੍ਹਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਉਪਰ ਰਾਜਨੀਤੀ ਤੋਂ ਪ੍ਰੇਰਿਤ ਬਿਆਨਬਾਜ਼ੀ ਕਰਨ ਦਾ ਵੀ ਦੋਸ਼ ਲਾਇਆ ਹੈ। ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕੇ ਪੰਜਾਬ ਦੀ ਝਾਕੀ ਸ਼ਾਮਲ ਹੋਣ ’ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ, ਇਤਿਹਾਸ ਅਤੇ ਦੇਸ਼ ਲਈ ਭਾਰੀ ਕੁਰਬਾਨੀਆਂ ਹਨ ਅਤੇ ਇਸ ਲਈ ਹਰ ਪੰਜਾਬੀ ਚਾਹੁੰਦਾ ਹੈ ਕਿ ਪੰਜਾਬ ਦੀ ਝਾਕੀ ਵੀ ਦੇਸ਼ ਦੀਆਂ ਝਾਕੀਆਂ ’ਚ ਸ਼ਾਮਲ ਹਵੇ। ਪੰਜਾਬ ਦੇ ਗੁਰੂਆਂ ਦਾ ਆਪਸੀ ਭਾਈਚਾਰੇ ਦਾ ਸੰਦੇਸ਼ ਹੈ। ਜਾਖੜ ਨੇ ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ਤੇ ਪ੍ਰਧਾਨ ਮੰਤਰੀ ਪ੍ਰਤੀ ਵਰਤੀ ਭਾਸ਼ਾ ’ਤੇ ਵੀ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਲਈ ਇਹ ਸ਼ੋਭਾ ਨਹੀਂ ਦਿੰਦਾ।  

ਉਧਰ ਪੰਜਾਬ ਕਾਂਗਰਸ ਦੇ ਬੁਲਾਰੇ ਤੇ ਵਿਧਾਇਕ ਸੁਖਵਿੰਦਰ ਕੋਟਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਗਟ ਕੀਤੇ ਰੋਸ ਨੂੰ ਸਹੀ ਦਸਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੀਆਂ ਝਾਕੀਆਂ ਬਾਹਰ ਕਰ ਕੇ ਪੂਰੇ ਪੰਜਾਬ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮਾਮਲੇ ’ਚ ਮੁੱਖ ਮੰਤਰੀ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦੇਸ਼ ਨੂੰ ਯੋਗਦਾਨ ਤੇ ਕੁਰਬਾਨੀਆਂ ਨੂੰ ਕੋਈ ਅੱਖੋਂ ਪਰੋਖੇ ਨਹੀਂ ਕਰ ਸਕਦਾ ਪਰ ਭਾਜਪਾ ਹੰਕਾਰ ’ਚ ਅਜਿਹਾ ਕਰ ਰਹੀ ਹੈ।

 (For more Punjabi news apart from Differences between BJP leaders associated with Punjab in case of Jhakkis, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement