ਪੰਜਾਬੀਆਂ ਦੀਆਂ ਨਜ਼ਰਾਂ ਵਿੱਚੋਂ ਹੀ ਡਿੱਗ ਗਏ ਹਨ ਬਾਦਲ : ਭਗਵੰਤ ਮਾਨ
Published : Mar 29, 2019, 5:27 pm IST
Updated : Mar 29, 2019, 5:27 pm IST
SHARE ARTICLE
 Bhagwant Mann
Bhagwant Mann

ਬਾਦਲਾਂ ਦੇ ਮਾਫ਼ੀਆ ਰਾਜ ਦਾ ਸੰਤਾਪ ਕਈ ਦਹਾਕੇ ਤੱਕ ਨਹੀਂ ਭੁੱਲਣਗੇ ਲੋਕ

ਚੰਡੀਗੜ੍ਹ : ਬਾਦਲ ਪਰਿਵਾਰ ਪੰਜਾਬੀਆਂ ਦੀਆਂ ਨਜ਼ਰਾਂ ਵਿੱਚੋਂ ਡਿੱਗ ਚੁੱਕਾ ਹੈ। ਬਾਦਲਾਂ ਦਾ ਟੱਬਰ ਹੁਣ ਜਿੰਨੀ ਮਰਜ਼ੀ ਭੱਜ-ਨੱਠ ਕਰਦਾ ਫਿਰੇ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਪੰਜਾਬ ਸਮੇਤ ਦੇਸ਼-ਵਿਦੇਸ਼ 'ਚ ਵੱਸਦੇ ਪੰਜਾਬੀਆਂ ਨੇ ਬਾਦਲ ਸਰਕਾਰ ਦੇ 10 ਸਾਲਾ ਮਾਫ਼ੀਆ ਰਾਜ ਨੂੰ ਨੇੜਿਓਂ ਵੇਖਿਆ ਹੈ ਅਤੇ ਉਸ ਦਾ ਸੰਤਾਪ ਪੰਜਾਬ ਦੇ ਲੋਕ ਕਈ ਦਹਾਕਿਆਂ ਤੱਕ ਨਹੀਂ ਭੁੱਲ ਸਕਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ।

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੀ ਉਮੀਦ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਭਾਰੀ ਬਹੁਮਤ ਨਾਲ ਪੰਜਾਬ ਦੀ ਕਮਾਨ ਸੌਂਪੀ ਸੀ, ਪਰ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੂਬਹੂ ਬਾਦਲਾਂ ਦਾ ਰਾਹ ਫੜ ਕੇ ਪੰਜਾਬ ਦੇ ਲੋਕਾਂ ਨੂੰ ਹੋਰ ਜ਼ਿਆਦਾ ਨਿਰਾਸ਼ ਕਰ ਦਿੱਤਾ ਹੈ। ਇਸ ਲਈ ਸੂਬੇ ਦੇ ਲੋਕ ਬਾਦਲਾਂ ਦੇ ਨਾਲ-ਨਾਲ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੂੰ ਵੀ ਸਬਕ ਸਿਖਾਉਣਗੇ।

Badals Badals

ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ-ਕੱਲ੍ਹ ਇਹ ਟੱਬਰ ਕਦੇ ਗੰਨੇ ਦੇ ਬਕਾਏ ਲਈ ਧਰਨੇ 'ਤੇ ਬੈਠੇ ਕਿਸਾਨਾਂ ਕੋਲ ਅਤੇ ਕਦੇ ਸੰਘਰਸ਼ ਕਰ ਰਹੀਆਂ ਨਰਸਾਂ ਕੋਲ ਜਾ ਕੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ ਪਰ ਪੰਜਾਬ ਦੇ ਲੋਕ ਨਾ ਤਾਂ ਏਨੇ ਭੁਲੱਕੜ ਅਤੇ ਨਾ ਹੀ ਬੇਸਮਝ ਹਨ। ਹੱਕਾਂ ਲਈ ਸੰਘਰਸ਼ ਕਰਦੇ ਕਿਸਾਨਾਂ, ਬੇਰੁਜ਼ਗਾਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਠੇਕਾ ਭਰਤੀ ਕਰਮਚਾਰੀਆਂ ਉੱਤੇ ਬਾਦਲ ਸਰਕਾਰ ਦੇ ਪ੍ਰਸ਼ਾਸਨ ਅਤੇ ਮੰਤਰੀਆਂ ਵੱਲੋਂ ਕੀਤੀ ਗਈ ਗੁੰਡਾਗਰਦੀ ਅੱਜ ਵੀ ਬੱਚੇ-ਬੱਚੇ ਦੇ ਜ਼ਿਹਨ ਵਿੱਚ ਉਸੇ ਤਰ੍ਹਾਂ ਹੀ ਤਾਜ਼ਾ ਹੈ ਜਿਵੇਂ ਹਾਲ ਹੀ ਦੌਰਾਨ ਕੈਪਟਨ ਸਰਕਾਰ ਵੱਲੋਂ ਪਟਿਆਲਾ ਵਿਖੇ ਮਹਿਲਾ ਅਧਿਆਪਕਾਂ ਉੱਤੇ ਢਾਹਿਆ ਜ਼ੁਲਮ ਚੇਤੇ ਹੈ।

ਭਗਵੰਤ ਮਾਨ ਨੇ ਹਰ ਰੋਜ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਅਤੇ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਉੱਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਬਾਦਲ ਵੀ ਪੂਰੀ ਤਰ੍ਹਾਂ ਚੁੱਪ ਹਨ। ਜਦਕਿ ਕਰਜ਼ੇ ਕਾਰਨ ਪ੍ਰੇਸ਼ਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਖ਼ੁਦਕੁਸ਼ੀਆਂ ਅਤੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੇ ਮਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement