ਹਰਸਿਮਰਤ ਬਾਦਲ ਵੱਲੋਂ ਲਾਡੋਵਾਲ ਫੂਡ ਪਾਰਕ ਨੂੰ ਲੈ ਕੇ ਕੈਪਟਨ ਅਮਰਿੰਦਰ ਨੂੰ ਸਖ਼ਤ ਚਿਤਾਵਨੀ
Published : Jun 29, 2019, 11:11 am IST
Updated : Jun 29, 2019, 11:11 am IST
SHARE ARTICLE
Captain Amrinder with Harsimrat Kaur Badal
Captain Amrinder with Harsimrat Kaur Badal

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁਕਰਵਾਰ ਨੂੰ ਮੁੱਖ ਮੰਤਰੀ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਤੌਰ ‘ਤੇ ਦਖ਼ਲ ਦੇ ਕੇ ਪੰਜਾਬ ਐਗਰੋ ਇੰਡਸਟਰੀਜ਼ ਕਾਪੋਰੇਸ਼ਨ (ਪੀਏਆਈਸੀ) ਨੂੰ ਅਗਲੇ ਮਹੀਨੇ ਦੇ ਅਖੀਰ ਤੱਕ ਲਾਡੋਵਾਲ ਫੂਡ ਪਾਰਕ ਚਾਲੂ ਕਰਨ ਦਾ ਨਿਰਦੇਸ਼ ਦੇਣ ਲਈ ਆਖਇਆ ਹੈ। ਉਨ੍ਹਾਂ ਕਿਹਾ ਕਿ ਜੇਕਰ 31 ਜੁਲਾਈ ਤੱਕ ਅਜਿਹਾ ਨਾ ਕੀਤਾ ਗਿਆ ਤਾਂ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਮਜ਼ਬੂਰ ਹੋ ਕੇ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਜਾਵੇਗਾ।



 

ਮੁੱਖ ਮੰਤਰੀ ਨੂੰ ਲਿਖੀ ਇਕ ਚਿੱਠੀ ਵਿਚ ਹਰਸਿਮਰਤ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਦਿੱਤੀ 50 ਕਰੋੜ ਰੁਪਏ ਦੀ ਗ੍ਰਾਂਟ ਮਗਰੋਂ ਪੀਏਆਈਸੀ ਨੇ ਲਾਡੋਵਾਲ ਫੂਡ ਪਾਰਕ ਬਣਾਉਣ ਦਾ ਜ਼ਿੰਮਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਇਸ ਪਾਰਕ ਨੂੰ ਨਵੰਬਰ 2015 ਵਿਚ ਪ੍ਰਵਾਨਗੀ ਮਿਲੀ ਸੀ ਅਤੇ ਇਹ ਮਈ 2018 ਤੱਕ ਮੁਕੰਮਲ ਕੀਤਾ ਜਾਣਾ ਸੀ।

Ladowal Food Park Project Ladowal Food Park Project

ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਪ੍ਰਾਜੈਕਟ ਦੇ ਨਿਰਮਾਣ ਦੀ ਲਗਾਤਾਰ ਕੀਤੀ ਜਾ ਰਹੀ ਨਿਗਰਾਨੀ ਦੇ ਬਾਵਜੂਦ ਪੀਏਆਈਸੀ ਨੇ ਤੈਅ ਸਮੇਂ ਉੱਤੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦਾ ਉਪਰਾਲਾ ਨਹੀਂ ਕੀਤਾ ਤੇ ਜਿਸ ਕਰਕੇ ਅਗਾਂਹਵਧੂ ਕਿਸਾਨਾਂ ਅਤੇ ਨੌਜਵਾਨਾਂ ਦਾ ਨੁਕਸਾਨ ਹੋ ਰਿਹਾ ਹੈ, ਜਿਨ੍ਹਾਂ ਨੂੰ ਇੱਥੇ ਰੁਜ਼ਗਾਰ ਦੀ ਸਹੂਲਤ ਮਿਲਣੀ ਸੀ।

Ladowal Food Park Project Ladowal Food Park Project

ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਉਹ ਪਹਿਲਾਂ ਵੀ ਕਈ ਵਾਰ ਇਸ ਪ੍ਰੈਜਕਟ ਦੇ ਸਮੇਂ ਸਿਰ ਉਦਘਾਟਨ ਅਤੇ ਇਸ ਨੂੰ ਚਾਲੂ ਕੀਤੇ ਜਾਣ ਦਾ ਮੁੱਦਾ ਉਨ੍ਹਾਂ ਕੋਲ ਉਠਾ ਚੁੱਕੇ ਹਨ ਪਰ ਇਸ ਪ੍ਰਾਡੈਕਟ ਨੂੰ ਲਟਕਾਇਆ ਜਾ ਰਿਹਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement