ਪਠਾਨਕੋਟ ਤੋਂ ਸਾਬਕਾ ਕਾਂਗਰਸੀ MLA ਗ੍ਰਿਫ਼ਤਾਰ, ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਕਾਰਵਾਈ
Published : Dec 29, 2023, 8:28 pm IST
Updated : Dec 29, 2023, 8:28 pm IST
SHARE ARTICLE
Joginder Pal Bhoa
Joginder Pal Bhoa

ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ 'ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਾ।

ਪਠਾਨਕੋਟ : ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਸ਼ੁੱਕਰਵਾਰ ਨੂੰ ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋਗਿੰਦਰ ਪਾਲ 'ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼ ਹੈ।  

ਤੁਹਾਨੂੰ ਦੱਸ ਦਈਏ ਕਿ “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਦੀ ਪੁਸ਼ਟੀ ਕੀਤੀ ਹੈ।  

ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ 'ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਾ। ਐਸ.ਡੀ.ਓ ਮਾਈਨਿੰਗ ਮੌਕੇ 'ਤੇ ਪਹੁੰਚ ਗਏ ਸਨ। ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ ਹੈ। 

ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਪ੍ਰਸ਼ਾਸਨ ਨੇ ਉਸ ਨੂੰ ਅਤੇ ਉਸ ਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ ਹੈ।  
ਮਾਈਨਿੰਗ ਅਧਿਕਾਰੀ ਦੇ ਬਿਆਨਾਂ ’ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement