Lok Sabha Elections: ਫਿਰੋਜ਼ਪੁਰ ਹਲਕੇ ਵਿਚ ਪਿਛਲੀਆਂ 3 ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ
Published : Mar 30, 2024, 3:13 pm IST
Updated : Mar 30, 2024, 7:38 pm IST
SHARE ARTICLE
Firozpur past Lok Sabha Elections results
Firozpur past Lok Sabha Elections results

ਪਿਛਲੀਆਂ ਤਿੰਨ ਲੋਕ ਸਭਾ ਚੋਣਾਂ ਵਿਚ ਇਸ ਹਲਕੇ ਵਿਚ ਅਕਾਲੀ ਦਲ ਦੇ ਉਮੀਦਵਾਰ ਹੀ ਜਿੱਤੇ ਹਨ।

Lok Sabha Elections: ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਹੁਣ ਤਕ ਜ਼ਿਆਦਾਤਰ ਅਕਾਲੀ ਦਲ ਦੇ ਉਮੀਦਵਾਰ ਹੀ ਜਿੱਤਦੇ ਰਹੇ ਹਨ। ਇਸ ਹਲਕੇ ਨੂੰ 1998 ਤੋਂ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ। ਪਿਛਲੀਆਂ ਤਿੰਨ ਲੋਕ ਸਭਾ ਚੋਣਾਂ ਵਿਚ ਇਸ ਹਲਕੇ ਵਿਚ ਅਕਾਲੀ ਦਲ ਦੇ ਉਮੀਦਵਾਰ ਹੀ ਜਿੱਤੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਸੁਖਬੀਰ ਬਾਦਲ ਨੇ ਅਪਣੇ ਪੁਰਾਣੇ ਸਾਥੀ ਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਸੁਖਬੀਰ ਬਾਦਲ ਨੂੰ 54.05% ਜਦਕਿ ਸ਼ੇਰ ਸਿੰਘ ਘੁਬਾਇਆ ਨੂੰ 37.08% ਵੋਟਾਂ ਮਿਲੀਆਂ ਹਨ।

file photo

 

ਸਾਲ 2014 ਦੀਆਂ ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੇ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ 31,420 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਸ਼ੇਰ ਸਿੰਘ ਘੁਬਾਇਆ ਨੂੰ 44.13% ਜਦਕਿ ਜਾਖੜ ਨੂੰ 41.29% ਵੋਟਾਂ ਮਿਲੀਆਂ ਸਨ।

2009 ਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸੀਟ ’ਤੇ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੂੰ ਕਰੀਬ 21,071 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਸ਼ੇਰ ਸਿੰਘ ਘੁਬਾਇਆ ਨੂੰ 47.11% ਜਦਕਿ ਜਗਮੀਤ ਬਰਾੜ ਨੂੰ 44.91% ਵੋਟਾਂ ਮਿਲੀਆਂ ਸਨ।

(For more Punjabi news apart from Firozpur past Lok Sabha Elections results, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement