ਪਿਛਲੀਆਂ ਸਰਕਾਰਾਂ 'ਚ ਇਹ ਲੋਕ ਕਿਸਾਨਾਂ ਨਾਲ ਧੋਖਾ ਕਰਦੇ ਸੀ, ਹੁਣ ਭ੍ਰਿਸ਼ਟਾਚਾਰ 'ਤੇ ਲੱਗੇਗੀ ਲਗਾਮ: ਮਾਲਵਿੰਦਰ ਸਿੰਘ ਕੰਗ
Published : Sep 30, 2023, 7:13 pm IST
Updated : Sep 30, 2023, 7:13 pm IST
SHARE ARTICLE
Malvinder Singh Kang
Malvinder Singh Kang

ਕਿਹਾ, ਸਰਕਾਰ ਨੇ ਆਪਣਾ ਸਾਰਾ ਹਿੱਸਾ ਦੇ ਦਿੱਤਾ ਪਰ ਕਈ ਪ੍ਰਾਈਵੇਟ ਸ਼ੂਗਰ ਮਿੱਲਾਂ ਕਿਸਾਨਾਂ ਦੇ ਕਰੋੜਾਂ ਰੁਪਏ ਰੋਕ ਰਹੀਆਂ

 

ਚੰਡੀਗੜ੍ਹ: ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਇਹ ਕਾਰਵਾਈ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦਾ ਹਿੱਸਾ ਹੈ।

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ 'ਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ 'ਚ ਲੋਕ ਸਿਆਸੀ ਸਰਪ੍ਰਸਤੀ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਰਕੇ ਕਿਸਾਨਾਂ ਨਾਲ ਧੋਖਾ ਕਰਦੇ ਸਨ ਅਤੇ ਸਰਕਾਰੀ ਪੈਸੇ ਦੀ ਲੁੱਟ ਕਰਦੇ ਸਨ।  ਹੁਣ ਸਰਕਾਰ ਉਨ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕਾਰਵਾਈ ਕਰ ਰਹੀ ਹੈ।

ਕੰਗ ਨੇ ਕਿਹਾ ਕਿ ਸਰਕਾਰ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਆਪਣਾ ਸਾਰਾ ਹਿੱਸਾ ਪਹਿਲਾਂ ਹੀ ਦੇ ਚੁੱਕੀ ਹੈ।  ਪਰ ਕਈ ਪ੍ਰਾਈਵੇਟ ਸ਼ੂਗਰ ਮਿੱਲ ਮਾਲਕਾਂ ਨੇ ਜਾਣਬੁੱਝ ਕੇ ਕਿਸਾਨਾਂ ਦੇ ਪੈਸੇ ਰੋਕ ਲਏ ਹਨ। ਸ਼ੂਗਰ  ਮਿੱਲਾਂ ਵੱਲ ਗੰਨਾ ਕਾਸ਼ਤਕਾਰਾਂ ਦੇ ਕਰੋੜਾਂ ਰੁਪਏ ਬਕਾਇਆ ਹਨ, ਪਰ ਉਹ ਕਿਸਾਨਾਂ ਨੂੰ ਪੈਸੇ ਨਹੀਂ ਦੇ ਰਹੇ।  ਜਿਸ ਕਾਰਨ ਅੱਜ ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਖਿਲਾਫ ਕਾਰਵਾਈ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement