MP ਪ੍ਰਨੀਤ ਕੌਰ ਖ਼ਿਲਾਫ਼ ਕਾਂਗਰਸੀਆਂ ਨੇ ਖੋਲ੍ਹਿਆ ਮੋਰਚਾ, ਕਾਂਗਰਸ ’ਚੋਂ ਕੱਢਣ ਦੀ ਕੀਤੀ ਜਾ ਰਹੀ ਮੰਗ
Published : Aug 31, 2022, 2:24 pm IST
Updated : Aug 31, 2022, 2:24 pm IST
SHARE ARTICLE
MP Preneet Kaur
MP Preneet Kaur

ਕੱਲ੍ਹ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ।


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਆਗੂਆਂ ਵੱਲੋਂ ਪ੍ਰਨੀਤ ਨੂੰ ਕਾਂਗਰਸ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕੱਲ੍ਹ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ। ਇਹ ਮੀਟਿੰਗ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਅਤੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿਚ ਹੋਈ।

ਦਰਅਸਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਭਾਜਪਾ ਨਾਲ ਗਠਜੋੜ ਕੀਤਾ ਸੀ। ਆਉਣ ਵਾਲੇ ਦਿਨਾਂ ਵਿਚ ਉਹਨਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋਣ ਦੀ ਚਰਚਾ ਹੈ। ਇਸ ਦੇ ਨਾਲ ਹੀ ਸੰਗਠਨ 'ਚ ਬਦਲਾਅ ਦੌਰਾਨ ਕੈਪਟਨ ਨੂੰ ਭਾਜਪਾ 'ਚ ਅਹਿਮ ਜ਼ਿੰਮੇਵਾਰੀ ਵੀ ਮਿਲ ਸਕਦੀ ਹੈ।

ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕਰ ਰਹੇ ਹਨ।  ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਕੱਢ ਦਿੰਦੀ ਹੈ ਤਾਂ ਉਹਨਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ। ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਕ ਉਹਨਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ। ਇਸ ਕਾਰਨ ਕਾਂਗਰਸ ਉਹਨਾਂ ਨੂੰ ਹਟਾਉਣ ਦੇ ਸਮਰੱਥ ਨਹੀਂ ਹੈ ਅਤੇ ਪ੍ਰਨੀਤ ਖੁਦ ਪਾਰਟੀ ਨਹੀਂ ਛੱਡ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement