Punjab Open Debate News: 'ਆਪ' ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ 1 ਨਵੰਬਰ ਨੂੰ ਬਹਿਸ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ
Published : Oct 31, 2023, 7:10 pm IST
Updated : Oct 31, 2023, 7:10 pm IST
SHARE ARTICLE
Punjab Open Debate News: AAP appeals to all opposition parties to participate in debate on Nov 1st
Punjab Open Debate News: AAP appeals to all opposition parties to participate in debate on Nov 1st

ਕੰਗ ਦੀ ਮਜੀਠੀਆ ਨੂੰ ਚੁਣੌਤੀ: ਸੁਖਬੀਰ ਬਾਦਲ ਨੂੰ ਉਹ ਦਸਤਾਵੇਜ਼ ਲਿਆਉਣ ਲਈ ਕਹੋ ਜਿੱਥੇ ਮਾਨ ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਹ ਐਸਵਾਈਐਲ ਬਣਾਉਣ ਲਈ ਤਿਆਰ ਹਨ

 Punjab Open Debate News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਮੰਗਲਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ  ਮੀਡੀਆ ਨੂੰ ਸੰਬੋਧਨ ਕਰਦਿਆਂ ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕਂਗ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ।
 
ਉਨ੍ਹਾਂ ਕਿਹਾ ਕਿ ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਕੇਂਦਰਿਤ ਹੋਵੇਗੀ ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ 'ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਹੋ ਜਾਵੇਗਾ।  ਉਨ੍ਹਾਂ ਕਿਹਾ ਕਿ ਬਹਿਸ ਟੋਲ ਪਲਾਜ਼ਿਆਂ, ਨੌਜਵਾਨਾਂ, ਕਿਸਾਨਾਂ, ਖੇਤੀਬਾੜੀ, ਵਪਾਰੀਆਂ, ਪੰਜਾਬ ਦੇ ਪਾਣੀਆਂ ਅਤੇ ਗੁਰੂ ਸਾਹਿਬ ਦੀ ਬਾਣੀ 'ਤੇ ਕੇਂਦਰਿਤ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement