ਹੁਣ ਹੇਮਕੁੰਟ ਸਾਹਿਬ ਜਾਣਾ ਹੋਵੇਗਾ ਸੌਖਾ, ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ 
Published : Jan 1, 2019, 4:46 pm IST
Updated : Apr 10, 2020, 10:30 am IST
SHARE ARTICLE
Hemkunt Sahib
Hemkunt Sahib

ਪੰਜਾਬ ਦੇ ਲੋਕਾਂ ਨੂੰ ਹੁਣ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜਾਣਾ ਸੌਖਾ ਹੋ ਜਾਵੇਗਾ, ਕਿਉਂਕਿ ਪ੍ਰਾਈਵੇਟ ਜਹਾਜ਼ ਕੰਪਨੀ ਸਪਾਈਸ ਜੈੱਟ ਨੇ ਪੰਜਾਬ ਦੇ ਲੋਕਾਂ....

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਲੋਕਾਂ ਨੂੰ ਹੁਣ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜਾਣਾ ਸੌਖਾ ਹੋ ਜਾਵੇਗਾ, ਕਿਉਂਕਿ ਪ੍ਰਾਈਵੇਟ ਜਹਾਜ਼ ਕੰਪਨੀ ਸਪਾਈਸ ਜੈੱਟ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਸ਼ਾਨਦਾਰ ਤੋਹਫ਼ਾ ਦਿੰਦਿਆਂ ਅੰਮ੍ਰਿਤਸਰ ਅਤੇ ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚਕਾਰ ਸਿੱਧੀ ਫਲਾਈਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਹੇਮਕੁੰਟ ਸਾਹਿਬ ਤੋਂ ਇਲਾਵਾ ਹਰਿਦੁਆਰ, ਰਿਸ਼ੀਕੇਸ਼, ਮਸੂਰੀ ਦਾ ਸਫ਼ਰ ਵੀ ਆਸਾਨ ਹੋ ਜਾਵੇਗਾ। ਅੰਮ੍ਰਿਤਸਰ ਹਵਾਈ ਅੱਡੇ ਦੇ ਡਾਇਰੈਕਟਰ ਅਨੁਸਾਰ ਇਹ ਉਡਾਨ 11 ਵੱਜ ਕੇ 55 ਮਿੰਟ 'ਤੇ ਦੇਹਰਾਦੂਨ ਤੋਂ ਰਵਾਨਾ ਹੋਵੇਗਾ

ਅਤੇ 12 ਵੱਜ ਕੇ 35 ਮਿੰਟ 'ਤੇ ਅੰਮ੍ਰਿਤਸਰ ਪੁੱਜੇਗੀ, ਇੱਥੇ 20 ਕੁ ਮਿੰਟ ਰੁਕਣ ਮਗਰੋਂ ਇਹ ਫਲਾਈਟ 12 ਵੱਜ ਕੇ 55 ਮਿੰਟ 'ਤੇ ਵਾਪਸ ਦੇਹਰਾਦੂਨ ਲਈ ਰਵਾਨਾ ਹੋ ਜਾਵੇਗੀ ਅਤੇ ਦੁਪਹਿਰ 1 ਵੱਜ ਕੇ 35 ਮਿੰਟ 'ਤੇ ਦੇਹਰਾਦੂਨ ਪਹੁੰਚੇਗੀ। ਇਸ ਫਲਾਈਟ 'ਚ 78 ਯਾਤਰੀ ਸਫ਼ਰ ਕਰ ਸਕਣਗੇ। ਇਸ ਫਲਾਈਟ ਨੂੰ ਧਾਰਮਿਕ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਸਿੱਖ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇਹਰਾਦੂਨ ਦੇ ਨੇੜੇ ਹੀ ਹੈ। ਰਿਸ਼ੀਕੇਸ਼ ਜਾਣ ਵਾਲੇ ਲੋਕਾਂ ਦਾ ਸਮਾਂ ਵੀ ਇਸ ਫਲਾਈਟ ਨਾਲ ਬਚ ਸਕੇਗਾ ਜੋ ਦੇਹਰਾਦੂਨ ਤੋਂ ਮਹਿਜ਼ 15 ਕਿਲੋਮੀਟਰ ਦੀ ਦੂਰੀ 'ਤੇ ਹੈ।

20 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਸਪਾਈਸ ਜੈੱਟ ਦੀ ਇਸ ਫਲਾਈਟ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਫਲਾਈਟ ਦੀ ਬੁਕਿੰਗ ਕੰਪਨੀ ਦੀ ਵੈਬਸਾਈਟ 'ਤੇ ਸ਼ੁਰੂ ਹੋ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement