ਖੇਤੀ ਕਾਨੂੰਨ ਖਿਲਾਫ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਅੰਦੋਲਨ 100ਵੇਂ ਦਿਨ 'ਚ ਦਾਖ਼ਲ
Published : Jan 1, 2021, 2:15 pm IST
Updated : Jan 1, 2021, 2:15 pm IST
SHARE ARTICLE
Farmers
Farmers

ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ।

ਜੰਡਿਆਲਾ ਗੁਰੂ- ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦੂਜੇ ਪਾਸੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਅੰਦੋਲਨ ਅੱਜ 100ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਇਹ ਅੰਦੋਲਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੰਤੋਖ ਸਿੰਘ ਬੁਤਾਲਾ ਦੀ ਅਗਵਾਈ ਹੇਠ ਜਾਰੀ ਹੈ। ਇਸ ਅੰਦੋਲਨ ਅਤੇ ਨਵੇਂ ਸਾਲ ਮੌਕੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। 
 

Farmers Protest

ਕੜਾਕੇ ਦੀ ਠੰਡ ਵਿਚ ਰੇਲਵੇ ਟਰੈਕ 'ਤੇ ਦਿੱਤੇ ਜਾ ਰਹੇ ਧਰਨੇ 'ਚ ਕਿਸਾਨ, ਨੌਜਵਾਨ ਅਤੇ ਬੀਬੀਆਂ ਸ਼ਾਮਿਲ ਹਨ। ਉਨ੍ਹਾਂ ਨੇ ਇਹ ਨਵਾਂ ਸਾਲ ਕਾਲੇ ਦਿਵਸ ਵਜੋਂ ਮਨਾਉਂਦੇ ਕਿਹਾ ਉਨ੍ਹਾਂ ਵਲੋਂ ਨਵੀਂ ਸਵੇਰ ਅਤੇ ਨਵਾਂ ਸਾਲ ਖੇਤੀ ਕਾਨੂੰਨ ਵਾਪਸ ਕਰਾਉਣ ਤੋਂ ਬਾਅਦ ਹੀ ਮਨਾਇਆ ਜਾਵੇਗਾ।


farmer
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement