ਸਾਲ 2021 ਨੂੰ 'ਜੀ ਆਇਆਂ ਨੂੰ' ਕਹਿੰਦੇ ਹੋਏ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ
Published : Jan 1, 2021, 11:37 am IST
Updated : Jan 1, 2021, 11:38 am IST
SHARE ARTICLE
Sukhbir Badal
Sukhbir Badal

ਪਰਮਾਤਮਾ ਮਿਹਰ ਕਰੇ ਕਿ ਇਸ ਨਵੇਂ ਸਾਲ 'ਚ ਸਭ ਪਾਸੇ ਤਰੱਕੀ, ਖੁਸ਼ਹਾਲੀ ਆਵੇ ਤੇ ਕਿਸਾਨ ਅੰਦੋਲਨ 'ਚ ਕਿਸਾਨ ਭਾਈਚਾਰੇ ਦੀ ਫ਼ਤਿਹ ਹੋਵੇ।"

ਅੰਮ੍ਰਿਤਸਰ- ਨਵੇਂ ਸਾਲ ਮੌਕੇ ਵੱਡੀ ਗਿਣਤੀ 'ਚ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਹੈ। ਨਵੇਂ ਸਾਲ ਦੀ ਪਹਿਲੀ ਸਵੇਰ ਮੌਕੇ ਅਰਦਾਸ ਕਰਨ ਲਈ ਸੰਗਤ ਦਾ ਠਾਠਾਂ ਮਾਰਦਾ ਇਕੱਠ ਦਰਬਾਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸਾਰੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। 

SUKHBIRSUKHBIR

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ,"ਨਵੇਂ ਸਾਲ 2021 ਦੀਆਂ ਸਭ ਨੂੰ ਲੱਖ ਲੱਖ ਵਧਾਈਆਂ। ਪਰਮਾਤਮਾ ਮਿਹਰ ਕਰੇ ਕਿ ਇਸ ਨਵੇਂ ਸਾਲ 'ਚ ਸਭ ਪਾਸੇ ਤਰੱਕੀ, ਖੁਸ਼ਹਾਲੀ ਆਵੇ ਤੇ ਕਿਸਾਨ ਅੰਦੋਲਨ 'ਚ ਕਿਸਾਨ ਭਾਈਚਾਰੇ ਦੀ ਫ਼ਤਿਹ ਹੋਵੇ।" ਇਸ ਤੋਂ ਅੱਗੇ ਆਖਿਆ ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈਕੇ ਆਵੇ। ਅਸੀਂ ਅਰਦਾਸ ਕਰਦੇ ਹਾਂ ਕਿ ਕੋਰੋਨਾ ਤੋਂ ਲੋਕਾਂ ਨੂੰ ਨਿਜਾਤ ਮਿਲੇ।"

ਇਸ ਮੌਕੇ 'ਤੇ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਮਜੀਠੀਆ ਵੀ ਹਰਿਮੰਦਰ ਸਾਹਿਬ ਅਰਦਾਸ ਕਰਨ ਗਏ ਸਨ। ਉਨ੍ਹਾਂ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਕਿਹਾ, "ਮੌਜੂਦਾ ਸਮੇਂ ਦੇਸ਼ 'ਚ ਬਹੁਤ ਵੱਡਾ ਸੰਕਟ ਹੈ। ਜੋ ਦੇਸ਼ ਦਾ ਅੰਨਦਾਤਾ ਹੈ ਉਹ ਏਨੀ ਠੰਡ 'ਚ ਸੰਘਰਸ਼ ਕਰ ਰਿਹਾ ਹੈ। ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ। ਤਾਂ ਕਿ ਸਾਰੇ ਆਪਣੇ ਘਰਾਂ ਨੂੰ ਪਰਤ ਸਕਣ। ਵਾਹਿਗੁਰੂ ਇਸ ਨਵੇਂ ਸਾਲ 'ਚ ਉਨ੍ਹਾਂ ਨੂੰ ਜ਼ਰੂਰ ਕਾਮਯਾਬੀ ਬਖਸ਼ਣ।"
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement