SC ਭਾਈਚਾਰੇ ਦੇ ਹਰ ਬੱਚੇ ਦੀ ਚੰਗੀ ਸਿੱਖਿਆ ਦੀ ਗਰੰਟੀ ਮੇਰੀ ਹੈ: ਅਰਵਿੰਦ ਕੇਜਰੀਵਾਲ
Published : Jan 1, 2022, 4:43 pm IST
Updated : Jan 1, 2022, 4:43 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਵਲੋਂ ਐਸ.ਸੀ ਬੱਚਿਆਂ ਨੂੰ ਚੰਗੀ ਸਿੱਖਿਆ, ਕੱਚੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸੀਵਰੇਜ਼ ਸਾਫ਼ ਕਰਨ ਵਾਲਿਆਂ ਨੂੰ ਅਧੁਨਿਕ ਮਸ਼ੀਨਾਂ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ''ਭਗਵਾਨ ਵਾਲਮੀਕਿ ਤੀਰਥ ਸਥਾਨ (ਸ੍ਰੀ ਅੰਮ੍ਰਿਤਸਰ) ਵਾਲਮੀਕਿ ਸਮਾਜ ਦਾ ਹੈ ਅਤੇ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਇਸ ਪਵਿੱਤਰ ਸਥਾਨ ਦਾ ਪ੍ਰਬੰਧ ਵਾਲਮੀਕਿ ਸਮਾਜ ਦੇ ਹਵਾਲੇ ਕੀਤਾ ਜਾਵੇਗਾ, ਤਾਂ ਜੋ ਪੂਰੀ ਰਹਿਤ ਮਰਿਆਦਾ ਮੁਤਾਬਕ ਇਸ ਇਤਿਹਾਸਕ ਸਥਾਨ ਦੀ ਸੇਵਾ ਸੰਭਾਲ ਹੋ ਸਕੇ। ਕੇਜਰੀਵਾਲ ਨੇ ਨਾਲ ਹੀ ਕਿਹਾ ਕਿ ਐਸ.ਸੀ ਵਰਗ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ, ਕੱਚੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸੀਵਰੇਜ਼ ਸਾਫ਼ ਕਰਨ ਵਾਲਿਆਂ ਨੂੰ ਅਧੁਨਿਕ ਮਸ਼ੀਨਾਂ ਦਿੱਤੀਆਂ ਜਾਣਗੀਆਂ।'' ਇਹ ਐਲਾਨ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਦੇ ਪਹਿਲੇ ਦਿਨ ਭਗਵਾਨ ਵਾਲਮੀਕਿ ਤੀਰਥ ਸਥਾਨ 'ਤੇ ਮੱਥੇ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।

Arvind Kejriwal Press Confrence Arvind Kejriwal Press Confrence

ਇਸ ਮੌਕੇ ਕੇਜਰੀਵਾਲ ਨੇ ਮਾਤਾ ਵੈਸ਼ਨੂੰ ਦੇਵੀ ਮੰਦਰ ਵਿੱਚ ਵਾਪਰੀ ਦੁੱਖਦਾਈ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਕੁੰਵਰ ਵਿਜੈ ਪ੍ਰਤਾਪ ਸਿੰਘ 'ਆਪ' ਸੁਪਰੀਮੋਂ ਦੇ ਨਾਲ ਸਨ।

Arvind Kejriwal and Bhagwant MannArvind Kejriwal and Bhagwant Mann

ਕੇਜਰੀਵਾਲ ਸ਼ਨੀਵਾਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਾਨ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ। ਉਨਾਂ ਭਾਗਵਾਨ ਵਾਲਮੀਕਿ ਜੀ ਦੀ ਪ੍ਰਤਿਭਾ 'ਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਅਤੇ ਪੰਜਾਬ ਸਮੇਤ ਦੇਸ਼ ਦੀ ਸੁੱਖ- ਸਮਰਿਧੀ ਲਈ ਬੇਨਤੀ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ''ਭਗਵਾਨ ਵਾਲਮੀਕਿ ਜੀ ਨੇ ਮਾਤਾ ਸੀਤਾ ਨੂੰ ਪੁੱਤਰੀ ਦੀ ਤਰਾਂ ਇੱਥੇ ਰੱਖਿਆ ਸੀ ਅਤੇ ਲਵ- ਕੁਸ਼ ਦਾ ਜਨਮ ਹੋਇਆ। ਭਗਵਾਨ ਵਾਲਮੀਕਿ ਜੀ ਨੇ ਲਵ- ਕੁਸ਼ ਨੂੰ ਚੰਗੀ ਸਿੱਖਿਆ ਦਿੱਤੀ ਸੀ। ਭਗਵਾਨ ਵਾਲਮੀਕਿ ਜੀ ਸਿੱਖਿਆ ਨੂੰ ਬਹੁਤ ਮਹੱਤਵ ਦਿੰਦੇ ਸਨ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੀ ਹਰ ਇੱਕ ਬੱਚੇ ਨੂੰ ਚੰਗੀ ਸਿੱਖਿਆ ਦੇਣ 'ਤੇ ਜ਼ੋਰ ਦਿੰਦੇ ਸਨ। ਪਰ ਪਿੱਛਲੇ 70 ਸਾਲਾਂ ਵਿੱਚ ਬਾਬਾ ਸਾਹਿਬ ਦਾ ਇਹ ਸੁਫ਼ਨਾ ਪੂਰਾ ਨਹੀਂ ਹੋਇਆ। ਪਰ ਆਮ ਆਦਮੀ ਪਾਰਟੀ ਬਾਬਾ ਸਾਹਿਬ ਦਾ ਇਹ ਸੁਫ਼ਨਾ ਪੂਰਾ ਕਰੇਗੀ।''

Arvind Kejriwal Arvind Kejriwal

ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਐਸ.ਸੀ ਵਰਗ ਦੇ ਇੱਕ- ਇੱਕ ਬੱਚੇ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਦੇਣ ਦੀ ਗਰੰਟੀ ਮੇਰੀ ਹੈ। ਜਿਹੋ- ਜਿਹੀ ਸਿੱਖਿਆ ਅਮੀਰਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਮਿਲਦੀ ਹੈ, ਉਹੋ ਜਿਹੀ ਸਿੱਖਿਆ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਬੱਚੇ ਨੂੰ ਦਿੱਤੀ ਜਾਵੇਗੀ। ਵਾਲਮੀਕਿ ਸੰਤ ਸਮਾਜ ਦੀ ਮੰਗ ਨੂੰ ਮੰਨਦਿਆਂ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਪ੍ਰਬੰਧ ਲਈ ਬਣਾਇਆ ਗਿਆ ਸਰਕਾਰੀ ਸ਼ਰਾਇਨ ਬੋਰਡ ਭੰਗ ਕੀਤਾ ਜਾਵੇਗਾ ਅਤੇ ਇਸ ਸਥਾਨ ਦਾ ਪ੍ਰਬੰਧ ਸਮਾਜ ਦੀ ਕਮੇਟੀ ਹਵਾਲੇ ਕੀਤੇ ਜਾਵੇਗਾ।

Arvind KejriwalArvind Kejriwal

ਪੰਜਾਬ ਦੇ ਸਫ਼ਾਈ ਕਰਮਚਾਰੀਆਂ ਬਾਰੇ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਦੇ ਸਫ਼ਾਈ ਕਰਮਚਾਰੀ ਕਠਿਨ ਪ੍ਰਸਥਿਤੀਆਂ ਵਿੱਚ ਕੰਮ ਕਰਦੇ ਹਨ ਅਤੇ ਉਨਾਂ ਦੀ ਨੌਕਰੀ ਵੀ ਕੱਚੀ ਹੈ। ਠੇਕੇਦਾਰ ਉਨਾਂ ਨੂੰ ਲੁੱਟਦੇ ਹਨ, ਪਰ 'ਆਪ' ਦੀ ਸਰਕਾਰ ਬਣਨ 'ਤੇ ਸਾਰੇ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕੀਤਾ ਜਾਵੇਗਾ। ਉਨਾਂ ਐਲਾਨ ਕੀਤਾ ਕਿ ਗੰਦੇ ਨਾਲਿਆਂ (ਸੀਵਰੇਜ਼) ਦੀ ਸਫ਼ਾਈ ਕਰਦਿਆਂ ਕਈ ਵਾਰ ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਜਾਂਦੀ ਹੈ। ਅਜਿੀਆਂ ਦੁਰਘਟਨਾਵਾਂ ਨੂੰ ਰੋਕਣ ਲਈ 'ਆਪ' ਦੀ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਲਈ ਅਧੁਨਿਕ ਸਫ਼ਾਈ ਮਸ਼ੀਨਾਂ ਦਾ ਪ੍ਰਬੰਧ ਕਰੇਗੀ ਅਤੇ ਇਹ ਮਸ਼ੀਨਾਂ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ ਜਾਣਗੀਆਂ। ਇਸ ਨਾਲ ਜਿੱਥੇ ਗੰਦੇ ਨਾਲਿਆਂ ਦੀ ਸਫ਼ਾਈ ਕਰਨ ਵਿੱਚ ਅਸਾਨੀ ਹੋਵੇਗੀ, ਉਥੇ ਹੀ ਸਫ਼ਾਈ ਕਰਮਚਾਰੀ ਆਪਣਾ ਬਿਜਨੈਸ਼ ਸ਼ੁਰੂ ਕਰ ਸਕਣਗੇ ਅਤੇ ਉਨਾਂ ਨੂੰ ਇੱਜਤ ਤੇ ਬਰਾਬਰੀ ਦਾ ਹੱਕ ਮਿਲੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement