ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ
Published : Jan 1, 2024, 5:41 pm IST
Updated : Jan 1, 2024, 5:41 pm IST
SHARE ARTICLE
CM Bhagwant Mann
CM Bhagwant Mann

ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement