Punjab News: ਨਵਾਂ ਸਾਲ ਸ਼ੁਰੂ ਹੁੰਦੇ ਹੀ ਪੰਜਾਬ 'ਚ ਹਾਦਸੇ! ਇਕ ਤੋਂ ਬਾਅਦ ਇਕ 4 ਵਾਹਨ ਆਪਸ ਵਿਚ ਟਕਰਾਏ
Published : Jan 1, 2025, 1:20 pm IST
Updated : Jan 1, 2025, 1:20 pm IST
SHARE ARTICLE
Jalandhar Accident News in punjabi
Jalandhar Accident News in punjabi

Punjab News: ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

Jalandhar Accident News in punjabi : ਜਦੋਂ ਸਾਰੇ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਸਨ ਤਾਂ ਪੰਜਾਬ ਦੇ ਹਾਈਵੇਅ 'ਤੇ ਇਕ ਤੋਂ ਬਾਅਦ ਇਕ ਚਾਰ ਵਾਹਨਾਂ ਦੀ ਟੱਕਰ ਹੋ ਗਈ। ਇਨ੍ਹਾਂ ਹਾਦਸਿਆਂ ਵਿੱਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਦੇਰ ਰਾਤ ਇਕ ਪਰਾਲੀ ਦੀ ਭਰੀ ਟਰਾਲੀ ਬੇਕਾਬੂ ਹੋ ਕੇ ਪਿੰਡ ਕੁਰਾਲਾ ਨੇੜੇ ਸੜਕ 'ਤੇ ਪਲਟ ਗਈ। ਇਸੇ ਦੌਰਾਨ ਇੱਕ ਟਰੱਕ ਨੇ 3 ਕਾਰਾਂ ਨੂੰ ਇੱਕੋ ਥਾਂ ਟੱਕਰ ਮਾਰ ਦਿੱਤੀ। ਅੱਜ ਸਵੇਰੇ ਜਦੋਂ ਇਨ੍ਹਾਂ ਵਾਹਨਾਂ ਨੂੰ ਸੜਕ ਤੋਂ ਹਟਾਉਣ ਲਈ ਜੇਸੀਬੀ ਮਸ਼ੀਨ ਮੰਗਵਾਈ ਗਈ ਤਾਂ ਇੱਕ ਕਾਰ ਜੇਸੀਬੀ ਮਸ਼ੀਨ ਨਾਲ ਟਕਰਾ ਗਈ।

ਇਸ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ 'ਚ ਸਵਾਰ 3 ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਜ਼ਖ਼ਮੀਆਂ ਦੀ ਪਛਾਣ ਉਮੇਦ ਸਿੰਘ ਅਤੇ ਪਰਵੀਨ ਸਿੰਘ ਵਜੋਂ ਹੋਈ ਹੈ। ਇਹ ਲੋਕ ਰਾਜਸਥਾਨ ਦੇ ਜੈਪੁਰ ਦੇ ਰਹਿਣ ਵਾਲੇ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉਸ ਦਾ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement