New Delhi: ਕੇਜਰੀਵਾਲ ਨੇ ਭਾਜਪਾ ਨੂੰ ਲੈ ਕੇ ਭਾਗਵਤ ਨੂੰ ਲਿਖੀ ਚਿੱਠੀ, ਕੀਤੇ ਕਈ ਸਵਾਲ

By : PARKASH

Published : Jan 1, 2025, 12:25 pm IST
Updated : Jan 1, 2025, 12:25 pm IST
SHARE ARTICLE
Kejriwal writes to Bhagwat about BJP, asks several questions
Kejriwal writes to Bhagwat about BJP, asks several questions

ਪੁਛਿਆ, ਕੀ ਆਰਐਸਐਸ ਭਾਜਪਾ ਦੇ ਗ਼ਲਤ ਕੰਮਾਂ ਦਾ ਸਮਰਥਨ ਕਰਦੀ ਹੈ?

 

New Delhi: ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਬੁਧਵਾਰ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਭਾਜਪਾ ’ਤੇ ਦਿੱਲੀ ਦੇ ਵੋਟਰਾਂ ਦੇ ਨਾਂ ਵੋਟਰ ਸੂਚੀ ’ਚੋਂ ਹਟਾਉਣ ਅਤੇ ਪੈਸੇ ਵੰਡਣ ਦਾ ਦੋਸ਼ ਲਗਾਇਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਰਐਸਐਸ ਮੁਖੀ ਨੂੰ ਲਿਖੀ ਚਿੱਠੀ ’ਚ ਕੇਜਰੀਵਾਲ ਨੇ ਕਈ ਸਵਾਲ ਖੜੇ ਕੀਤੇ ਹਨ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਾਗਵਤ ਨੂੰ ਪੁਛਿਆ ਕਿ ਕੀ ਆਰਐਸਐਸ ਭਾਜਪਾ ਦੁਆਰਾ ਕੀਤੇ ਗ਼ਲਤ ਕੰਮਾਂ ਦਾ ਸਮਰਥਨ ਕਰਦੀ ਹੈ? ਉਨ੍ਹਾਂ ਸਵਾਲ ਕੀਤਾ ਕਿ ਕੀ ਆਰਐਸਐਸ ਭਾਜਪਾ ਆਗੂਆਂ ਵਲੋਂ ਵੋਟਾਂ ਖ਼੍ਰੀਦਣ ਲਈ ਪੈਸੇ ਦੀ ਖੁਲ੍ਹੇ ਤੌਰ ’ਤੇ ਵੰਡ ਅਤੇ ਭਗਵਾ ਪਾਰਟੀ ਵਲੋਂ ‘ਵੱਡੇ ਪੱਧਰ ’ਤੇ’ ਵੋਟਰ ਸੂਚੀਆਂ ’ਚੋਂ ਪੂਰਵਾਂਚਲੀ ਅਤੇ ਦਲਿਤ ਵੋਟਰਾਂ ਦੇ ਨਾਮ ਹਟਾਏ ਜਾਣ ਦਾ ਸਮਰਥਨ ਕਰਦੀ ਹੈ?

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ‘ਆਪ’ ਅਤੇ ਕੇਜਰੀਵਾਲ ’ਤੇ ਦਿੱਲੀ ’ਚ ਗ਼ੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਰੋਹਿੰਗਿਆ ਅਤੇ ਬੰਗਲਾਦੇਸ਼ੀਆਂ ਨੂੰ ਦਸਤਾਵੇਜ਼ ਮੁਹਈਆ ਕਰਵਾ ਕੇ ਅਤੇ ਪੈਸੇ ਵੰਡ ਕੇ ਚੋਣਾਂ ’ਚ ਵੋਟ ਬੈਂਕ ਦੇ ਤੌਰ ’ਤੇ ਇਸਤੇਮਾਲ ਕਰਨ ਦਾ ਦੋਸ਼ ਲਾਇਆ ਹੈ। ਦਸਣਯੋਗ ਹੈ ਕਿ 70 ਮੈਂਬਰੀ ਦਿੱਲੀ ਵਿਧਾਨ ਸਭਾ ਲਈ ਫ਼ਰਵਰੀ ਵਿਚ ਚੋਣਾਂ ਹੋਣ ਦੀ ਸੰਭਾਵਨਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement