Weather Update News: ਨਵੇਂ ਸਾਲ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਮੀਂਹ ਪੈਣ ਦੀ ਸੰਭਾਵਨਾ
Published : Jan 1, 2025, 8:26 am IST
Updated : Jan 1, 2025, 8:26 am IST
SHARE ARTICLE
Punjab Weather Weather Update latest News in Punjabi
Punjab Weather Weather Update latest News in Punjabi

ਸੀਤ ਲਹਿਰ ਦੀ ਚੇਤਾਵਨੀ ਦੇ ਨਾਲ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ

 


Punjab Weather Weather Update latest News in Punjabi: ਪਿਛਲੇ ਦਿਨੀਂ ਪੰਜਾਬ ਵਿਚ ਪਏ ਮੀਂਹ ਨੇ ਠੰਢ ਵਧਾ ਦਿਤੀ। ਇਸ ਦੇ ਨਾਲ-ਨਾਲ ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਵੀ ਸੂਬੇ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। 

ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਧੁੰਦ ਤੇ ਕੋਹਰੇ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।  ਪਹਾੜਾਂ 'ਚ ਬਰਫ਼ਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਢ ਲਗਾਤਾਰ ਵੱਧ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਨਾਲ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ 1 ਜਨਵਰੀ ਯਾਨੀ ਕਿ ਅੱਜ ਤੋਂ 6 ਜਨਵਰੀ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। 

ਇਸ ਵੇਲੇ ਇਕ ਪੱਛਮੀ ਗੜਬੜੀ ਸਰਗਰਮ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ 1 ਤੋਂ 6 ਜਨਵਰੀ ਦੇ ਵਿਚ 2 ਨਵੀਆਂ ਪੱਛਮੀ ਗੜਬੜੀਆਂ ਸਰਗਰਮ ਹੋਣ ਜਾ ਰਹੀਆਂ ਹਨ। ਇਸ ਮਗਰੋਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਪਹਾੜਾਂ 'ਚ ਬਰਫ਼ਬਾਰੀ ਵੀ ਜਾਰੀ ਹੈ। ਇਸ ਕਾਰਨ ਪੰਜਾਬ ਦਾ ਤਾਪਮਾਨ ਹੋਰ ਘਟੇਗਾ ਤੇ ਸੂਬੇ ਵਿਚ ਕੜਾਕੇ ਦੀ ਠੰਢ ਪਵੇਗੀ।

ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ 'ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

 ਉੱਥੇ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਸੰਘਣੀ ਧੁੰਦ ਪੈਣ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ। ਪਟਿਆਲਾ ਵਿਚ ਵਿਜ਼ੀਬਿਲਟੀ 250 ਮੀਟਰ ਤੇ ਲੁਧਿਆਣਾ ਵਿਚ ਇਹ 500 ਮੀਟਰ ਸੀ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement