ਕੈਪਟਨ ਸਰਕਾਰ ਨੇ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਕਰਨ ਦੇ ਦਿਤੇ ਪੂਰੇ ਅਧਿਕਾਰ
Published : Feb 1, 2019, 8:29 pm IST
Updated : Feb 1, 2019, 8:29 pm IST
SHARE ARTICLE
Harpal Cheema
Harpal Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 'ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ...

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ  'ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ ਅਤੇ ਇਸ ਨੂੰ ਲੰਮੇ ਸਮੇਂ ਤੋਂ ਲਟਕਾਉਣ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। 'ਆਪ' ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੀ ਕੈਪਟਨ ਸਰਕਾਰ ਨੇ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਨੂੰ ਪ੍ਰਵਾਨਗੀ ਨਾ ਦੇ ਕੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਲੁੱਟ ਦੇ ਪੂਰੇ ਅਧਿਕਾਰ ਦੇ ਰੱਖੇ ਹਨ

ਤਾਂ ਕਿ ਉਹ ਆਪਣੀ ਮਰਜ਼ੀ ਮੁਤਾਬਿਕ ਮੈਡੀਕਲ ਕੋਰਸਾਂ ਦੀ ਫ਼ੀਸ ਲੱਖਾਂ ਰੁਪਏ ਤਹਿ ਕਰ ਸਕਣ ਅਤੇ ਵਿਦਿਆਰਥੀਆਂ ਤੋਂ ਮੋਟੀ ਰਕਮ ਵਸੂਲ ਕਰਕੇ ਆਪਣੀਆਂ ਜੇਬਾਂ ਭਰ ਸਕਣ। ਹਰਪਾਲ ਸਿੰਘ ਚੀਮਾ ਨੇ ਕਿਹਾ ਕੀ ਚਾਰ ਮਹੀਨੇ ਪਹਿਲਾ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਇੱਕ ਖਰੜਾ ਤਿਆਰ ਕੀਤਾ ਗਿਆ ਸੀ, ਜਿਸ ਤਹਿਤ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਿਜ਼ ਐਜੂਕੇਸ਼ਨ ਇੰਸਟੀਚਿਊਸ਼ਨ ਐਕਟ 2006 ਵਿੱਚ ਸੋਧ ਦੀ ਮੰਗ ਕੀਤੀ ਗਈ ਸੀ।

ਜਿਸ ਤਹਿਤ ਰਾਜ ਸਰਕਾਰ ਕੋਲ ਨਿੱਜੀ ਯੂਨੀਵਰਸਿਟੀਆਂ ਵੱਲੋਂ ਵਸੂਲੀ ਜਾਂਦੀ ਫ਼ੀਸ ਉੱਪਰ ਲਗਾਮ ਲਗਾਉਣ ਦੇ ਅਧਿਕਾਰ ਮਿਲ ਜਾਣੇ ਸਨ। ਪਰ ਕੈਪਟਨ ਸਰਕਾਰ ਨੇ ਇਸ ਨੂੰ ਕਦੇ ਵੀ ਆਪਣੀ ਵਜ਼ਾਰਤ ਵਿੱਚ ਪੇਸ਼ ਹੀ ਨਹੀਂ ਕੀਤਾ ਅਤੇ ਬਜਟ ਸੈਸ਼ਨ ਨੇੜੇ ਹੋਣ ਕਰਕੇ ਇਸ ਸਾਲ ਵੀ ਇਸ ਦੇ ਪਾਸ ਹੋਣ ਦੀ ਕੋਈ ਉਮੀਦ ਨਹੀਂ ਹੈ, ਜਿਸ ਕਾਰਨ ਇਸ ਸਾਲ ਵੀ ਮੈਡੀਕਲ ਵਿਦਿਆਰਥੀ ਯੂਨੀਵਰਸਿਟੀਆਂ ਵੱਲੋਂ ਤਹਿ ਕੀਤੀ ਫ਼ੀਸ ਹੀ ਭਰਨਗੇ।  ਪਰ ਜੇ ਇਹ ਸੋਧ ਅਮਲ ਵਿੱਚ ਲਿਆਂਦੀ ਜਾਵੇ ਤਾਂ ਫ਼ੀਸਾਂ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੇ ਇਹ ਕਦਮ ਜ਼ਾਹਿਰ ਕਰਦੇ ਹਨ ਕੀ ਸਰਕਾਰ ਸੂਬੇ ਵਿੱਚ ਮੈਡੀਕਲ ਸਿੱਖਿਆ ਪ੍ਰਤੀ ਕਿੰਨੀ ਕੁ ਗੰਭੀਰ ਹੈ ਅਤੇ ਇਸ ਪਿੱਛੇ ਸਰਕਾਰ ਦੀ ਇੱਕੋ ਇੱਕ ਮਕਸਦ ਹੈ ਕੀ ਆਮ ਲੋਕਾਂ ਦੀ ਪਹੁੰਚ ਤੋਂ ਮੈਡੀਕਲ ਸਿੱਖਿਆ ਨੂੰ ਦੂਰ ਕਰਨਾ। ਸਰਕਾਰ ਇਹ ਸਭ ਕੁੱਝ ਨਿੱਜੀਕਰਨ ਦੀ ਨੀਤੀ ਤਹਿਤ ਕਰ ਰਹੀ ਹੈ। 

ਚੀਮਾ ਨੇ ਮੰਗ ਕੀਤੀ ਕੀ ਸਰਕਾਰ ਬਜਟ ਸੈਸ਼ਨ ਤੋਂ ਪਹਿਲਾ ਕੈਬਨਿਟ ਦੀ ਮੀਟਿੰਗ ਬੁਲਾਵੇ ਅਤੇ ਇਸ ਖਰੜੇ ਨੂੰ ਪ੍ਰਵਾਨਗੀ ਦੇਵੇ ਤਾਂ ਕੀ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਦੀ ਹੁੰਦੀ ਆਰਥਿਕ ਲੁੱਟ ਨੂੰ ਰੋਕੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement