ਪੰਜਾਬ ਦੀਆਂ ਨਹਿਰਾਂ ਵਿੱਚ 2 ਤੋਂ 9 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Published : Feb 1, 2021, 4:29 pm IST
Updated : Feb 1, 2021, 4:29 pm IST
SHARE ARTICLE
Canal
Canal

ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 2 ਤੋਂ 9 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ-ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

Canal Canal

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

CanalCanal

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਲਾਹੌਰ ਬ੍ਰਾਂਚ ਅਤੇ ਇਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement