ਕਿਸਾਨਾਂ ਲਈ ਪੰਜਾਬ ਪੁਲਿਸ ਦੀ ਮੰਗੀ ਸੁਰੱਖਿਆ
Published : Feb 1, 2021, 12:29 am IST
Updated : Feb 1, 2021, 12:29 am IST
SHARE ARTICLE
image
image

ਕਿਸਾਨਾਂ ਲਈ ਪੰਜਾਬ ਪੁਲਿਸ ਦੀ ਮੰਗੀ ਸੁਰੱਖਿਆ

ਨਵੀਂ ਦਿੱਲੀ, 31 ਜਨਵਰੀ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਧਰਨੇ ਵਾਲੀ ਥਾਂ ਤਾਇਨਾਤ ਕਰਨ ਲਈ ਕਿਹਾ ਹੈ। ਰਾਘਵ ਨੇ ਕੈਪਟਨ ਨੂੰ ਕਿਹਾ ਕਿ ਜੇਕਰ ਪੰਜਾਬ ਪੁਲਿਸ ਸੂਬੇ ਦੇ ਆਗੂਆਂ ਜਾਂ ਅਧਿਕਾਰੀਆਂ ਨਾਲ ਦਿੱਲੀ ਆ ਸਕਦੀ ਹੈ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਸੁਰੱਖਿਆ ਲਈ ਕਿਉਂ ਤਾਇਨਾਤ ਨਹੀਂ ਕੀਤਾ ਜਾ ਸਕਦਾ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੂਬੇ ਦੀ ਪੁਲਿਸ ਦੀ ਸੁਰੱਖਿਆ ਮੁਹਈਆ ਕਰਵਾਉਣ ਦੀ ਅਪੀਲ ਕੀਤੀ ਹੈ। ’ਆਪ’ ਦੇ ਆਗੂ ਅਤੇ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦੋਸ਼ ਲਗਾਇਆ ਕਿ ਭਾਜਪਾ ਅਪਣੇ ਸਹਿਯੋਗੀਆਂ ਦੀ ਮਦਦ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਕਿਸਾਨਾਂ ’ਤੇ ਹਮਲਾ ਕੀਤਾ ਜਾ ਰਿਹਾ ਹੈ। ਚੱਢਾ ਵਲੋਂ ਇਹ ਦੋਸ਼ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਹਿੰਸਕ ਝੜਪਾਂ ਅਤੇ ਸਿੰਘੂ ਬਾਰਡਰ ’ਤੇ ਪਥਰਾਅ ਤੋਂ ਬਾਅਦ ਲਗਾਏ ਗਏ ਹਨ। ਰਾਘਵ ਨੇ ਦਿੱਲੀ ਪੁਲਿਸ ਦੀ ਭੂਮਿਕਾ ’ਤੇ ਸਵਾਲ ਚੁੱਕਦੇ ਹੋਏ ਉਸ ’ਤੇ ਸਿੰਘੂ ਬਾਰਡਰ ’ਤੇ ਹੋਈ ਹਿੰਸਾ ’ਚ ਸ਼ਾਮਲ ਸ਼ਰਾਰਤੀ ਅਨਸਰਾਂ ਵਿਰੁਧ ਕੋਈ ਕਾਰਵਾਈ ਨਹੀਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ’ਚ ਅਸੀਂ ਦਿੱਲੀ ਪੁਲਿਸ ਤੋਂ ਕਿਸਾਨਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕਰ ਸਕਦੇ ਅਤੇ ਇਸ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਸਾਰੀਆਂ ਸਰਹੱਦਾਂ ’ਤੇ ਕਿਸਾਨਾਂ ਨੂੰ ਪੁਲਿਸ ਸੁਰੱਖਿਆ ਮੁਹਈਆ ਕਰਵਾਉਣ ਦੀ ਮੰਗ ਕਰਦੇ ਹਾਂ।     (ਏਜੰਸੀ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement