ਸੁਖਬੀਰ ਬਾਦਲ ਨੇ ਕੀਤਾ ਗਾਜ਼ੀਪੁਰ ਬਾਰਡਰ 'ਤੇ ਚੌਧਰੀ ਰਾਕੇਸ਼ ਟਿਕੈਤ ਨੂੰ ਸਨਮਾਨਤ
Published : Feb 1, 2021, 12:38 am IST
Updated : Feb 1, 2021, 12:38 am IST
SHARE ARTICLE
image
image

ਸੁਖਬੀਰ ਬਾਦਲ ਨੇ ਕੀਤਾ ਗਾਜ਼ੀਪੁਰ ਬਾਰਡਰ 'ਤੇ ਚੌਧਰੀ ਰਾਕੇਸ਼ ਟਿਕੈਤ ਨੂੰ ਸਨਮਾਨਤ


ਨਵੀਂ ਦਿੱਲੀ, 31 ਜਨਵਰੀ (ਸੁਖਰਾਜ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਚੌਧਰੀ ਰਾਕੇਸ਼ ਟਿਕੈਤ ਦਾ ਸਿਰੋਪਾ ਭੇਟ ਕਰ ਕੇ ਸਨਮਾਨ ਕੀਤਾ ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਜਲ ਵੀ ਭੇਟ ਕੀਤਾ ਅਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਕਿਸਾਨ ਅੰਦੋਲਨ ਦੇ ਅਪਣੇ ਟੀਚਿਆਂ ਵਿਚ ਸਫਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਪੂਰਾ ਸਮਰਥਨ ਦੇਵੇਗਾ |  
ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਚੌਧਰੀ ਰਾਕੇਸ਼ ਟਿਕੈਤ ਨਾਲ ਕਿਸਾਨਾਂ ਦੇ ਭਾਰੀ ਇਕੱਠ ਦੌਰਾਨ ਮੁਲਾਕਾਤ ਕੀਤੀ, ਨੇ ਕਿਹਾ ਕਿ ਕਿਸਾਨ ਆਗੂ ਨੇ ਅਪਣੇ ਪਿਤਾ ਚੌਧਰੀ ਮਹਿੰਦਰ ਸਿੰਘ ਟਿਕੈਤ ਦੇ ਰਾਹ ਚੱਲ ਕੇ ਕਿਸਾਨਾਂ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਚੌਧਰੀ ਮਹਿੰਦਰ ਸਿੰਘ ਟਿਕੈਤ ਅਪਣੇ ਸਮੇਂ ਦੇ ਵੱਡੇ ਕਿਸਾਨ ਆਗੂ ਸਨ | ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਲਈ ਚੌਧਰੀ ਮਹਿੰਦਰ ਸਿੰਘ ਟਿਕੈਤ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਲੋਂ ਰਲ ਕੇ ਰਲੀਆਂ ਗਈਆਂ ਲੜਾਈਆਂ ਦਾ ਵੀ ਜ਼ਿਕਰ ਕੀਤਾ | 
ਇਸ ਮੌਕੇ ਚੌਧਰੀ ਰਾਕੇਸ਼ ਟਿਕੈਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੇ ਕਿਸਾਨਾਂ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦਸਿਆ ਕਿ ਉਹ ਬਾਦਲ ਦਾ ਪਿੰਡ ਦਾ ਦੌਰਾ ਕਰ ਕੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਦਾ ਆimageimageਸ਼ੀਰਵਾਦ ਪ੍ਰਾਪਤ ਕਰਨਗੇ |  ਚੌਧਰੀ ਟਿਕੈਤ ਨੇ ਸਰਦਾਰ ਬਾਦਲ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਦਾ ਲਿਆਂਦਾ ਜਲ ਛਕਿਆ ਤੇ ਉਨ੍ਹਾਂ ਨੂੰ ਸਰਦਾਰ ਬਾਦਲ ਨੇ ਕਿਰਪਾਨ ਤੇ ਸਿਰੋਪਾ ਭੇਟ ਕਰ ਕੇ ਸਨਮਾਨਤ ਕੀਤਾ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਨ੍ਹਾਂ ਕਿਸਾਨਾਂ ਦੇ ਪਰਵਾਰਾਂ ਨਾਲ ਵੀ ਮੁਲਾਕਾਤ ਕੀਤੀ ਜਿਨ੍ਹਾਂ ਦੇ ਪਰਵਾਰਾਂ ਦੇ ਜੀਅ 26 ਜਨਵਰੀ ਤੋਂ ਲਾਪਤਾ ਹਨ ਅਤੇ ਜਿਹੜੇ ਕਿਸਾਨਾਂ ਦੇ ਪਰਵਾਰਕ ਜੀਅ ਇਸ ਕਿਸਾਨ ਅੰਦੋਲਨ ਵਿਚ ਸ਼ਹੀਦ ਹੋ ਗਏ ਹਨ |


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement