ਮੁੱਖ ਮੰਤਰੀ ਚੰਨੀ ਨੇ ਭਦੌੜ ਹਲਕੇ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
Published : Feb 1, 2022, 12:31 am IST
Updated : Feb 1, 2022, 12:31 am IST
SHARE ARTICLE
image
image

ਮੁੱਖ ਮੰਤਰੀ ਚੰਨੀ ਨੇ ਭਦੌੜ ਹਲਕੇ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

ਬਰਨਾਲਾ, 31 ਜਨਵਰੀ (ਕੁਲਦੀਪ ਗਰੇਵਾਲ) : ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਭਦੌੜ ਵਿਧਾਨ ਸਭਾ ਸੀਟ ਤੋਂ ਨਾਮਜਦਗੀ ਪੱਤਰ ਦਾਖਲ ਕੀਤਾ ਹੈ | ਚੰਨੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ | ਉਹ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਤੋਂ ਚੋਣ ਮੈਦਾਨ ਵਿੱਚ ਹਨ | ਉਹ ਪਹਿਲਾਂ ਵੀ ਚਮਕੌਰ ਸਾਹਿਬ ਹਲਕੇ ਤੋਂ ਚੋਣ ਲੜਦੇ ਰਹੇ ਹਨ ਪਰ ਇਸ ਵਾਰ ਉਨ੍ਹਾਂ ਨੂੰ  ਭਦੌੜ ਵਿਧਾਨ ਸਭਾ ਸੀਟ ਤੋਂ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ | ਬਰਨਾਲਾ ਜ਼ਿਲ੍ਹੇ ਦੀ ਭਦੌੜ ਵਿਧਾਨ ਸਭਾ ਸੀਟ ਅਨੁਸੂਚਿਤ ਜਾਤੀਆਂ ਲਈ ਰਾਖਵੀਂ ਹੈ | ਪੰਜਾਬ ਦੇ ਮੁੱਖ ਮੰਤਰੀ ਤੇ ਜ਼ਿਲ੍ਹਾ ਬਰਨਾਲਾ ਦੇ ਰਿਜਰਵ ਹਲਕਾ ਭਦੌੜ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਭਦੌੜ ਪੁੱਜਣ 'ਤੇ ਸਵਾਗਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਨਾਮਜਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਚੰਨੀ ਨੇ ਕਿਹਾ ਕਿ ਇਹ ਇਲਾਕਾ ਬਹੁਤ ਵੱਡਾ ਹੈ ਅਤੇ ਬਹੁਤ ਸਾਰੇ ਇਲਾਕੇ ਵਿਕਾਸ ਪੱਖੋਂ ਪਛੜੇ ਹੋਏ ਹਨ | ਮੈਂ ਇਸ ਪੂਰੇ ਖੇਤਰ ਦਾ ਵਿਕਾਸ ਕਰਨਾ ਚਾਹੁੰਦਾ ਹਾਂ | ਜ਼ਿਕਰਯੋਗ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ ਦੂਜੇ ਪੜਾਅ 'ਚ 20 ਫਰਵਰੀ ਨੂੰ  ਹੋਣਗੀਆਂ ਤੇ 10 ਮਾਰਚ ਨੂੰ  ਨਤੀਜੇ ਆਉਣਗੇ |
31---3ਏ

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement