ਵਿਧਾਇਕ ਸਿਮਰਜੀਤ ਬੈਂਸ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ
Published : Feb 1, 2022, 7:51 pm IST
Updated : Feb 1, 2022, 7:51 pm IST
SHARE ARTICLE
Supreme Court
Supreme Court

ਅਦਾਲਤ ਦੇ ਹੁਕਮਾਂ ਤਹਿਤ ਵੀਰਵਾਰ ਤੱਕ ਲੱਗੀ ਗ੍ਰਿਫਤਾਰੀ 'ਤੇ ਰੋਕ 

ਚੰਡੀਗੜ੍ਹ : ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਰਾਹਤ ਮਿਲੀ ਹੈ  ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਅਤੇ ਜਿਸਮਾਨੀ ਸ਼ੋਸ਼ਣ ਦੇ ਇਕ ਮਾਮਲੇ 'ਚ ਵਿਧਾਇਕ ਬੈਂਸ ਨੂੰ ਅੰਤਰਿਮ ਰਾਹਤ ਦਿੱਤੀ ਅਤੇ ਗ੍ਰਿਫ਼ਤਾਰੀ 'ਤੇ ਅਗਲੀ ਸੁਣਵਾਈ ਯਾਨੀ ਤਿੰਨ ਫਰਵਰੀ ਤੱਕ ਰੋਕ ਲਗਾਈ।

Supreme CourtSupreme Court

ਦੱਸ ਦੇਈਏ ਕਿ ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ ਲੁਧਿਆਣਾ ਦੀ ਇਕ ਅਦਾਲਤ ਵਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕਰਦੇ ਹੋਏ ਇਹ ਆਦੇਸ਼ ਦਿੱਤਾ। ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਸਥਾਨਕ ਅਦਾਲਤ ਵਲੋਂ ਗ੍ਰਿਫ਼ਤਾਰੀ ਵਾਰੰਟ ਦੇ ਆਦੇਸ਼ ਵਿਰੁੱਧ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।

Simarjit Singh BainsSimarjit Singh Bains

ਲੁਧਿਆਣਾ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਤੋਂ ਇਲਾਵਾ ਜਿਸਮਾਨੀ ਸ਼ੋਸ਼ਣ ਦੇ ਇਕ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਵਿਰੁੱਧ ਵਾਰੰਟ ਜਾਰੀ ਕੀਤਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement