ਪੰਜਵੇਂ ਦਿਨ ਪੰਜਾਬ ਵਿਧਾਨ ਸਭਾ ਚੋਣਾਂ ਲਈ 559 ਉਮੀਦਵਾਰਾਂ ਨੇ ਭਰੇ ਕਾਗ਼ਜ਼
Published : Feb 1, 2022, 12:21 am IST
Updated : Feb 1, 2022, 12:21 am IST
SHARE ARTICLE
image
image

ਪੰਜਵੇਂ ਦਿਨ ਪੰਜਾਬ ਵਿਧਾਨ ਸਭਾ ਚੋਣਾਂ ਲਈ 559 ਉਮੀਦਵਾਰਾਂ ਨੇ ਭਰੇ ਕਾਗ਼ਜ਼


ਕੁਲ ਨਾਮਜ਼ਦਗੀਆਂ 1178 ਹੋਈਆਂ, ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ

ਚੰਡੀਗੜ੍ਹ, 31 ਜਨਵਰੀ (ਸਸਸ): ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਐਨਕੋਰ ਸਾਫ਼ਟਵੇਅਰ 'ਤੇ ਉਪਲਬਧ ਅੰਕੜਿਆਂ ਅਨੁਸਾਰ ਪੰਜਵੇਂ ਦਿਨ ਸੂਬੇ ਵਿਚ ਸਿਰਫ਼ 559 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ |
ਨਾਮਜ਼ਦਗੀ ਦੇ ਪਹਿਲੇ ਚਾਰ ਦਿਨਾਂ ਦੌਰਾਨ 619 ਨਾਮਜ਼ਦਗੀਆਂ ਦਾਖ਼ਲ ਹੋਣ ਨਾਲ, ਹੁਣ ਰਾਜ ਵਿਚ ਦਾਖ਼ਲ ਨਾਮਜ਼ਦਗੀਆਂ ਦੀ ਕੁਲ ਗਿਣਤੀ 1178 ਹੋ ਗਈ ਹੈ | ਡਾ.ਰਾਜੂ ਨੇ ਦਸਿਆ ਕਿ 1 ਫ਼ਰਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੈ |
ਡਾ: ਰਾਜੂ ਨੇ ਵੋਟਰਾਂ ਨੂੰ  ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ 'ਨੋਅ ਯੂਅਰ ਕੈਂਡੀਡੇਟ' ਦੀ ਵੱਧ ਤੋਂ ਵੱਧ ਵਰਤੋਂ ਕਰਨ ਜਿਸ ਦੀ ਵਰਤੋਂ ਕਰ ਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫ਼ੋਟੋ ਸਣੇ ਉਸ ਦੇ ਵੇਰਵੇ ਅਤੇ ਅਪਰਾਧਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ |
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ  ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ | ਉਨ੍ਹਾਂ ਦਸਿਆ ਕਿ ਇਸ ਐਪ ਨੂੰ  ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ |  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement