ਪੰਜਾਬ ਵਿਧਾਨ ਸਭਾ ਚੋਣਾਂ: ਆਜ਼ਾਦ ਚੋਣਾਂ ਲੜਨਗੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ
Published : Feb 1, 2022, 10:26 am IST
Updated : Feb 1, 2022, 10:26 am IST
SHARE ARTICLE
Sanyukt Samaj Morcha candidates will contest Independent
Sanyukt Samaj Morcha candidates will contest Independent

ਕਿਸਾਨ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ ਹੈ।

 

ਚੰਡੀਗੜ੍ਹ:  ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਫਤਹਿ ਕਰਨ ਮਗਰੋਂ ਚੋਣ ਮੈਦਾਨ ’ਚ ਉਤਰੀਆਂ ਕਿਸਾਨ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ ਹੈ। ਅੱਜ ਨਾਮਜ਼ਦਗੀ ਦਾ ਆਖ਼ਰੀ ਦਿਨ ਹੈ, ਜਿਸ ਵਿਚ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕਰਨਗੇ।

Sanyukt Samaj Morcha releases first list of 10 candidatesSanyukt Samaj Morcha

ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਅੱਜ 12 ਵਜੇ ਐਸਡੀਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਉਹਨਾਂ ਤੋਂ ਇਲਾਵਾ ਹੁਣ ਤੱਕ 100 ਤੋਂ ਵੱਧ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਸਾਰੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹੋਣਗੇ।

sanyukt sangharsh partySanyukt Sangharsh Party

ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਇਹ ਵਿਚਾਰ ਕੀਤਾ ਜਾ ਰਿਹਾ ਸੀ ਕਿ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਆਪਣੀ ਭਾਈਵਾਲ ਸੰਯੁਕਤ ਸੰਘਰਸ਼ ਪਾਰਟੀ ਦੇ ਕੱਪ ਪਲੇਟ ਚੋਣ ਨਿਸ਼ਾਨ 'ਤੇ ਚੋਣ ਲੜ ਸਕਦੇ ਹਨ ਪਰ ਇਸ 'ਤੇ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਰੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement