ਔਲਿਵ ਗ੍ਰੀਨ(Olive Green) ਰੰਗ ਦੀ ਵਰਦੀ ਅਤੇ ਵਹੀਕਲਜ਼ ਦੀ ਵਰਤੋਂ ’ਤੇ ਪਾਬੰਦੀ
Published : Feb 1, 2023, 7:22 pm IST
Updated : Feb 1, 2023, 7:23 pm IST
SHARE ARTICLE
photo
photo

ਇਹ ਹੁਕਮ 01-02-2023 ਤੋਂ 01-04-2023 ਤੱਕ ਲਾਗੂ ਰਹੇਗਾ।

 

ਕਪੂਰਥਲਾ- ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹੱਦ ਅੰਦਰ ਭਾਰਤੀ ਫ਼ੌਜ ਨੂੰ ਛੱਡ ਕੇ ਹੋਰ ਕੋਈ ਵੀ ਵਿਅਕਤੀ ਜ਼ਿਲ੍ਹਾ ਕਪੂਰਥਲਾ ਅੰਦਰ ਔਲਿਵ ਗ੍ਰੀਨ ਰੰਗ ਦੀ ਵਰਦੀ ਅਤੇ ਇਸੇ ਰੰਗ ਦੇ ਵਹੀਕਲਜ਼ ਦੀ ਵਰਤੋਂ ਨਹੀਂ ਕਰੇਗਾ। 

 ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁਝ ਵਿਅਕਤੀ ਔਲਿਵ ਗ੍ਰੀਨ ਰੰਗ (ਮਿਲਟਰੀ ਰੰਗ) ਦੀ ਵਰਦੀ ਅਤੇ ਇਸੇ ਰੰਗ ਦੇ ਵਹੀਕਲਜ਼ ਜਿਹੜੇ ਕਿ ਭਾਰਤੀ ਫ਼ੌਜ ਦੁਆਰਾ ਵਰਤੇ ਜਾਂਦੇ ਹਨ, ਦੀ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਵਹੀਕਲਜ਼ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। 

 ਇਸ ਲਈ ਫੌਜ ਦੀ ਵਰਦੀ ਅਤੇ ਵਹੀਕਲਜ਼ ਦੀ ਵੱਖਰੀ ਪਛਾਣ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਔਲਿਵ ਗ੍ਰੀਨ(Olive Green) ਰੰਗ ਦੀ ਵਰਦੀ ਅਤੇ ਇਸੇ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਤੋਂ ਤੁਰੰਤ ਬੰਦ ਕੀਤੀ ਜਾਵੇ। ਇਹ ਹੁਕਮ 01-02-2023 ਤੋਂ 01-04-2023 ਤੱਕ ਲਾਗੂ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement