ਲੁਧਿਆਣਾ: ਪੈਲੇਸ 'ਚ ਫੋਟੋਗ੍ਰਾਫੀ ਕਰਨ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

By : GAGANDEEP

Published : Feb 1, 2023, 9:36 am IST
Updated : Feb 1, 2023, 9:36 am IST
SHARE ARTICLE
photo
photo

ਮਾਪਿਆਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

 

ਲੁਧਿਆਣਾ: ਲੁਧਿਆਣਾ ਵਿੱਚ ਇੱਕ ਫੋਟੋਗ੍ਰਾਫਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਪੱਖੋਵਾਲ ਰੋਡ ’ਤੇ ਕਿਸੇ ਪੈਲੇਸ ’ਚ ਕੰਮ ’ਤੇ ਗਿਆ ਹੋਇਆ ਸੀ। ਉਸੇ ਸਮੇਂ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਕਾਰਨ ਉਸ ਨੂੰ ਕਰੰਟ ਲੱਗ ਗਿਆ। ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਗੁਰਦੇਵ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਡੀ.ਐਮ.ਸੀ.ਰੈਫਰ ਕਰ ਦਿੱਤਾ।

ਪੰਜਾਬ ਦੇ ਫਰਨੀਚਰ ਵਪਾਰੀ ਦੇ ਗਾਇਕ ਪੁੱਤ ਦੀ ਡਲਹੌਜੀ 'ਚ ਮੌਤ  

ਉੱਥੇ ਪਹੁੰਚਦਿਆਂ ਹੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਵਿੰਦਰ ਉਰਫ਼ ਕ੍ਰਿਸ਼ਨ ਵਾਸੀ ਜਮਾਲਪੁਰ ਕੁਲੀਏਵਾਲ ਵਜੋਂ ਹੋਈ ਹੈ। ਉਹ ਇੱਥੇ ਆਪਣੇ ਚਾਚੇ ਪਰਮਜੀਤ ਸਿੰਘ ਉਰਫ ਵਿੱਕੀ ਕੋਲ ਰਹਿ ਰਿਹਾ ਸੀ। ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਨਿਧੀ ਰਾਜਦਾਨ ਨੇ 22 ਸਾਲ ਬਾਅਦ ਛੱਡਿਆ NDTV, ਕਿਹਾ- ਹੁਣ ਅੱਗੇ ਵਧਣ ਦਾ ਸਮਾਂ ਹੈ  

ਪਰਵਿੰਦਰ ਦੇ ਚਾਚਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਰਜੁਨ ਸ਼ਰਮਾ ਨਾਲ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ। ਪਰਵਿੰਦਰ ਦੀ ਮੌਤ ਪੈਲੇਸ ਵਿੱਚ ਸੰਚਾਲਕਾਂ ਦੀ ਅਣਗਹਿਲੀ ਕਾਰਨ ਹੋਈ ਜਿੱਥੇ ਉਹ ਕੰਮ ’ਤੇ ਗਿਆ ਹੋਇਆ ਸੀ।

 

ਪੈਲੇਸ ਵਿੱਚ ਬਿਜਲੀ ਦੀਆਂ ਤਾਰਾਂ ਠੀਕ ਨਹੀਂ ਸਨ, ਜਿਸ ਕਾਰਨ ਪਰਵਿੰਦਰ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਚਾਚਾ ਪਰਮਜੀਤ ਸਿੰਘ ਨੇ ਪੈਲੇਸ ਸੰਚਾਲਕਾਂ ਖ਼ਿਲਾਫ਼ ਥਾਣਾ ਲਲਤੋਂ ਵਿਖੇ ਸ਼ਿਕਾਇਤ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement