ਪਟਿਆਲਾ ’ਚ ਵੱਡੀ ਵਾਰਦਾਤ, ਦਿਨ ਦਿਹਾੜੇ ਨੌਜਵਾਨ ਦਾ ਕਤਲ
Published : Feb 1, 2023, 3:21 pm IST
Updated : Feb 1, 2023, 3:21 pm IST
SHARE ARTICLE
photo
photo

ਇਕ ਨੌਜਵਾਨ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਮਨੀ ਦੀਪਕ ਦੇ ਕਿਰਚ ਮਾਰ ਕੇ ਫਰਾਰ ਹੋ ਗਿਆ

 

ਪਟਿਆਲਾ: ਬੀਤੇ ਦਿਨੀਂ ਪਟਿਆਲਾ ਵਿਚ ਇਕ ਨੌਜਵਾਨ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਪਛਾਣ ਦੀਪਕ ਮੱਟੂ ਵਾਸੀ ਮੋਰਿੰਡਾ ਵਜੋਂ ਹੋਈ। 
ਘਟਨਾ ਦੀ ਸੂਚਨਾ ਥਾਣਾ ਤ੍ਰਿਪੜੀ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਐੱਸ. ਐੱਚ. ਓ. ਇੰਸ. ਪ੍ਰਦੀਪ ਸਿੰਘ ਬਾਜਵਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ। ਇੰਸ. ਪ੍ਰਦੀਪ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ’ਚ ਸਾਹਮਣੇ ਆਇਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਹ ਕਤਲ ਕੀਤਾ ਗਿਆ ਹੈ। ਸਾਰਾ ਕੁਝ ਜਾਂਚ ਤੋਂ ਬਾਅਦ ਸਪੱਸ਼ਟ ਹੋਵੇਗਾ।
ਦੂਜੇ ਪਾਸੇ ਰਾਜਿੰਦਰਾ ਹਸਪਤਾਲ ’ਚ ਮੌਜੂਦ ਦੀਪਕ ਦੇ ਦੋਸਤ ਸਾਗਰ ਨੇ ਦੱਸਿਆ ਕਿ ਉਹ ਅਤੇ ਦੀਪਕ ਮੱਟੂ ਪੇਂਟਰ ਦਾ ਕੰਮ ਕਰਦੇ ਸਨ। ਕਿਸੇ ਕੰਮ ਲਈ ਦੋਵੇਂ ਅੱਜ ਪਟਿਆਲਾ ਆਏ ਸਨ ਜਿੱਥੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਦੇ ਸਾਹਮਣੇ ਪੈਟਰੋਲ ਪੰਪ ਕੋਲ ਮਨੀ ਨਾਂ ਦੇ ਇਕ ਨੌਜਵਾਨ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਮਨੀ ਦੀਪਕ ਦੇ ਕਿਰਚ ਮਾਰ ਕੇ ਫਰਾਰ ਹੋ ਗਿਆ। ਉਸ ਨੇ ਦੀਪਕ ਨੂੰ ਕਿਸੇ ਦੀ ਮਦਦ ਨਾਲ ਰਾਜਿੰਦਰਾ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਗਰ ਨੇ ਦੱਸਿਆ ਕਿ ਹਮਲਾ ਕਿਉਂ ਕੀਤਾ ਗਿਆ, ਇਸ ਬਾਰੇ ਕੁਝ ਨਹੀਂ ਪਤਾ ਤੇ ਫਿਲਹਾਲ ਦੀਪਕ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।
 

Tags: patiala, murder

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement