ਧਾਰਮਿਕ ਡੇਰਿਆਂ ਦੇ ਸਿਆਸੀਕਰਨ ਤੋਂ ਬਚਿਆ ਜਾਣਾ ਚਾਹੀਦਾ ਹੈ: ਰਾਜਾ ਵੜਿੰਗ
Published : Feb 1, 2026, 9:13 pm IST
Updated : Feb 1, 2026, 9:13 pm IST
SHARE ARTICLE
Politicization of religious camps should be avoided: Raja Warring
Politicization of religious camps should be avoided: Raja Warring

ਹਲਵਾਰਾ ਏਅਰਪੋਰਟ ਬਾਰੇ ਕਿਹਾ, ‘ਜ਼ਮੀਨ ਕਾਂਗਰਸ ਸਰਕਾਰ ਦੇ ਸਮੇਂ ਐਕਵਾਇਰ ਕੀਤੀ ਗਈ ਸੀ'

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਹਰ ਕਿਸੇ ਦਾ ਕਿਸੇ ਵੀ ਧਾਰਮਿਕ ਸਥਾਨ ਜਾਂ ਡੇਰੇ ਵਿੱਚ ਜਾਣ ’ਤੇ ਸਵਾਗਤ ਹੈ, ਲੇਕਿਨ ਧਾਰਮਿਕ ਡੇਰਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਇਸ ਲੜੀ ਹੇਠ, ਅੱਜ ਜਲੰਧਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡੇਰਾ ਬੱਲਾਂ ਦੀ ਫੇਰੀ ਉੱਪਰ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਡੇਰਿਆਂ ਦੀ ਸਿਆਸਤ ਤੋਂ ਬੱਚਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਰੀਬ ਇੱਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਵਲੋਂ ਇਹ ਫੇਰੀ ਕੀਤੀ ਗਈ ਹੈ।

ਲੁਧਿਆਣਾ ਤੋਂ ਸੰਸਦ ਮੈਂਬਰ ਵੜਿੰਗ ਨੇ ਹਲਵਾਰਾ ਏਅਰਪੋਰਟ ਬਾਰੇ ਗੱਲ ਕਰਦਿਆਂ, ਕਿਹਾ ਕਿ ਇਹ ਕਈ ਸਰਕਾਰਾਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਪ੍ਰਧਾਨ ਮੰਤਰੀ ਨੇ ਇਸਦਾ ਉਦਘਾਟਨ ਕੀਤਾ ਹੈ, ਲੇਕਿਨ ਸਿਵਲ ਟਰਮੀਨਲ ਲਈ ਜ਼ਮੀਨ ਕਾਂਗਰਸ ਸਰਕਾਰ ਦੇ ਸਮੇਂ ਐਕਵਾਇਰ ਕੀਤੀ ਗਈ ਸੀ।

ਜਦਕਿ ਉਦਘਾਟਨ ਸਮਾਰੋਹ ਵਿੱਚ ਸ਼ਮੂਲੀਅਤ ਨਾ ਕਰਨ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਸਥਾਨਕ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ ਉਹਨਾਂ ਨੂੰ ਬਗੈਰ ਕਿਸੇ ਸ਼ਰਤ ਦੇ ਸਨਮਾਨਜਨਕ ਢੰਗ ਨਾਲ ਸੱਦਾ ਮਿਲਣ ਦੀ ਉਮੀਦ ਸੀ, ਨਾ ਕਿ ਇਸ ਸ਼ਰਤ ਨਾਲ ਕਿ ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੋਵੇਗੀ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਇੱਕ ਸੰਸਦ ਮੈਂਬਰ ਵਜੋਂ ਖੁਸ਼ ਹਨ ਕਿ ਉਨ੍ਹਾਂ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ ਅਤੇ ਉਹ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਧੰਨਵਾਦ ਕਰਦੇ ਹਨ ਤੇ ਵਧਾਈ ਵੀ ਦਿੰਦੇ ਹਨ। ਪਰ ਇੱਕ ਸੰਸਦ ਮੈਂਬਰ ਵਜੋਂ ਉਹ ਸਨਮਾਨ ਅਤੇ ਮਰਿਆਦਾ ਦੀ ਉਮੀਦ ਕਰਦੇ ਹਨ, ਕਿਉਂਕਿ ਉਹ ਸਿਰਫ ਇੱਕ ਵਿਅਕਤੀ ਹੀ ਨਹੀਂ, ਸਗੋਂ ਲਗਭਗ ਵੀਹ ਲੱਖ ਲੋਕਾਂ ਦਾ ਨੁਮਾਇੰਦਾ ਹੁੰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement