ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ: ਰਾਜਾ ਵੜਿੰਗ
Published : Feb 1, 2026, 8:57 pm IST
Updated : Feb 1, 2026, 8:57 pm IST
SHARE ARTICLE
Punjab was completely ignored in the budget: Raja Warring
Punjab was completely ignored in the budget: Raja Warring

'ਬਜਟ ਤੋਂ ਕੋਈ ਉਮੀਦ ਵੀ ਨਹੀਂ ਸੀ'

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਉਮੀਦਾਂ ਮੁਤਾਬਕ ਕਾਫੀ ਨਿਰਾਸ਼ਾਜਨਕ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਲੋਕ ਬਜਟ ਦੀਆਂ ਬਾਰੀਕੀਆਂ ਨੂੰ ਜ਼ਿਆਦਾ ਨਹੀਂ ਸਮਝਦੇ, ਬਲਕਿ ਲੋਕਾਂ ਲਈ ਜ਼ਰੂਰੀ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਅਤੇ ਘਟਦੀ ਆਮਦਨ ਹੀ ਅਸਲ ਮਸਲਾ ਹੁੰਦਾ ਹੈ। ਲੇਕਿਨ ਦੁੱਖ ਦੀ ਗੱਲ ਹੈ ਕਿ ਬਜਟ ਇਨ੍ਹਾਂ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ।

ਵੜਿੰਗ ਨੇ ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦਾ ਇੱਕ ਵਾਰ ਵੀ ਜ਼ਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਉਸੇ ਦਿਨ ਪੇਸ਼ ਕੀਤਾ ਗਿਆ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ।

ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਪੰਜਾਬ ਵਿੱਚ ਵੱਡੇ-ਵੱਡੇ ਦਾਅਵੇ ਕਰ ਰਹੇ ਸਨ, ਉਦੋਂ ਸੰਸਦ ਅੰਦਰ ਇਨ੍ਹਾਂ ਦੇ ਵਿੱਤ ਮੰਤਰੀ ਉਹਨਾਂ ਦਾਅਵਿਆਂ ਨੂੰ ਝੁਠਲਾ ਰਹੇ ਸਨ। ਇਸ ਬਜਟ ਵਿੱਚ ਪੰਜਾਬ ਨੂੰ ਕੁਝ ਵੀ ਨਹੀਂ ਮਿਲਿਆ ਹੈ, ਇੱਥੋਂ ਤੱਕ ਕਿ ਨਾਮ ਤੱਕ ਨਹੀਂ ਲਿਆ ਗਿਆ।

ਵੜਿੰਗ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਬਜਟ ਪੇਸ਼ੀ ਨਾਲ ਮਿਲਦਾ ਸੀ, ਤਾਂ ਉਨ੍ਹਾਂ ਨੂੰ ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ‘ਤੇ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਬਜਟ ਭਾਸ਼ਣ ਕਿਸੇ ਵੀ ਤਰੀਕੇ ਨਾਲ ਪੰਜਾਬ ਵਿੱਚ ਕੀਤੇ ਗਏ ਪ੍ਰਧਾਨ ਮੰਤਰੀ ਦੇ ਦਾਅਵਿਆਂ ਨਾਲ ਮੇਲ ਨਹੀਂ ਖਾਂਦਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ, ਖ਼ਾਸ ਕਰਕੇ ਫਸਲਾਂ ‘ਤੇ ਗਾਰੰਟੀਸ਼ੁਦਾ ਐਮ.ਐਸ.ਪੀ. ਦੇ ਲੰਬੇ ਸਮੇਂ ਤੋਂ ਲਟਕਦੇ ਵਾਅਦੇ ਨੂੰ ਪੂਰਾ ਕਰ ਸਕਦੀ ਸੀ, ਲੇਕਿਨ ਇਸਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ ਗਿਆ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਸਲੀਅਤ ਇਹ ਬਜਟ ਵਿੱਤੀ ਬਿਆਨ ਤੋਂ ਵੱਧ ਪੰਜ ਸੂਬਿਆਂ ਵਿੱਚ ਆਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਇੱਕ “ਚੋਣਾਂ ਦਾ ਬਿਆਨ” ਜ਼ਿਆਦਾ ਜਾਪਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement