ਸੀ.ਈ.ਓ. ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ
Published : Mar 1, 2019, 5:35 pm IST
Updated : Mar 1, 2019, 5:38 pm IST
SHARE ARTICLE
CEO met representatives of political parties
CEO met representatives of political parties

ਚੰਡੀਗੜ੍ਹ : ਸੂਬੇ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਸਥਾਨਕ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਫ਼ੋਟੋ...

ਚੰਡੀਗੜ੍ਹ : ਸੂਬੇ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਸਥਾਨਕ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਕੀਤੀ।
ਇਸ ਮੀਟਿੰਗ 'ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸਟੇਟ ਕਮਿਊਨਿਸਟ ਪਾਰਟੀ ਆਫ਼ ਇੰਡੀਆ ਅਤੇ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਸੀ.ਈ.ਉ. ਡਾ. ਰਾਜੂ ਨੇ ਇਸ ਮੌਕੇ ਹਾਜ਼ਰ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਾ ਇਕਾਈ ਦੇ ਆਗੂਆਂ ਨੂੰ ਨਿਰਦੇਸ਼ ਦੇਣ ਕਿ ਹਰੇਕ ਪੋਲਿੰਗ ਬੂਥ ਵਾਈਜ ਬੀ.ਐਲ.ਏ. ਜਰੂਰ ਨਿਯੁਕਤ ਕਰਨ।
ਮੀਟਿੰਗ ਦੌਰਾਨ ਡਾ. ਰਾਜੂ ਨੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਫ਼ਾਰਮ ਨੰਬਰ-26 ਏ ਅਤੇ ਬੀ ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਫੀਡੇਵਟ ਨਾਮਜ਼ਦਗੀ ਪੱਤਰ ਦਾਖਲ਼ ਕਰਨ ਦੇ ਆਖਰੀ ਦਿਨ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਭਰਨਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਪਹਿਲਾਂ ਸਹੁੰ ਚੁੱਕਣੀ ਵੀ ਜ਼ਰੂਰੀ ਹੈ ਅਤੇ ਉਮੀਦਵਰ ਦਾ ਨਾਂ ਜਿਸ ਵੋਟਰ ਸੂਚੀ 'ਚ ਦਰਜ ਹੈ ਉਸ ਦੀ ਤਸਦੀਕਸ਼ੁਦਾ ਕਾਪੀ ਵੀ ਜਮਾਂ ਕਰਵਾਏਗਾ। 

voter campvoter campਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਸੀ.ਈ.ਓ. ਡਾ. ਰਾਜੂ ਨੇ ਕਿਹਾ ਕਿ 2 ਤੇ 3 ਮਾਰਚ ਨੂੰ ਹਰੇਕ ਪੋਲਿੰਗ ਬੂਥ 'ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਾਂ ਬਨਾਉਣ ਦਾ ਆਖਰੀ ਮੌਕੇ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਵੋਟਰ ਸੂਚੀਆਂ ਵਿਚੋਂ ਦੋਹਰੇ ਇੰਦਰਾਜ ਜਾਂ ਦੋ ਬਾਰ ਦਰਜ ਹੋਏ ਵੇਰਵਿਆਂ ਨੂੰ ਕੱਟਣਾ, ਪੱਕੇ ਤੌਰ 'ਤੇ ਰਿਹਾਇਸ਼ ਬਦਲਣ ਵਾਲੇ ਅਤੇ ਮਰ ਚੁੱਕੇ ਲੋਕਾਂ ਦੀਆਂ ਵੋਟਾਂ ਕੱਟਣ ਦਾ ਕੰਮ ਕੀਤਾ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement