ਪਾਇਲਟ ਨੂੰ ਰਿਹਾਅ ਕਰਨ ਦੀ ਪਹਿਲ ਕਦਮੀ ਦਾ ਮੁੱਖ ਮੰਤਰੀ ਵਲੋਂ ਸਵਾਗਤ
Published : Mar 1, 2019, 7:12 pm IST
Updated : Mar 1, 2019, 7:14 pm IST
SHARE ARTICLE
 Chief Minister welcomes initiative to release pilot
Chief Minister welcomes initiative to release pilot

ਪੱਟੀ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਪਾਈਲਟ ਸ਼੍ਰੀ ਅਭਿਨੰਦਨ, ਜਿਸ ਨੂੰ ਬੀਤੇ ਦਿਨੀਂ ਪਾਕਿਸਤਾਨ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ...

ਪੱਟੀ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਪਾਈਲਟ ਸ਼੍ਰੀ ਅਭਿਨੰਦਨ, ਜਿਸ ਨੂੰ ਬੀਤੇ ਦਿਨੀਂ ਪਾਕਿਸਤਾਨ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ, ਨੂੰ ਛੱਡਣ ਦੇ ਕੀਤੇ ਐਲਾਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਹਿਲ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਖਿੱਤੇ ਵਿਚ ਸ਼ਾਂਤੀ ਬਹਾਲੀ ਲਈ ਚੰਗਾ ਕਦਮ ਹੈ। 
ਪ੍ਰੈੱਸ ਨਾਲ ਗੱਲਬਾਤ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਪੁਲਵਾਮਾ ਹਮਲੇ ਮਗਰੋਂ ਪੈਦਾ ਹੋਇਆ ਤਨਾਅ ਛੇਤੀ ਹੀ ਆਮ ਹਾਲਤ ਵਿਚ ਬਦਲ ਜਾਵੇਗਾ ਅਤੇ ਸਥਿਤੀ ਆਮ ਵਰਗੀ ਹੋ ਜਾਵੇਗੀ। ਮੁੱਖ ਮੰਤਰੀ ਨੇ ਭਾਰਤ-ਪਾਕਿਸਤਾਨ ਸਰਹੱਦ ਉਤੇ ਚਲਦੇ ਤਨਾਅ ਦੇ ਮਦੇਨਜ਼ਰ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਬੀਤੇ ਦਿਨੀਂ ਪੁਲਵਾਮਾ ਵਿਖੇ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨ ਸੁਖਜਿੰਦਰ ਸਿੰਘ ਦੇ ਪਰਵਾਰ ਨੂੰ ਮਿਲੇ ਅਤੇ ਦੁੱਖ ਸਾਂਝਾ ਕਰਦੇ ਹੋਏ ਪਰਵਾਰ ਨੂੰ ਢਾਰਸ ਦਿਤੀ ਕਿ ਸਰਕਾਰ ਤੁਹਾਡੇ ਨਾਲ ਹੈ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਹਲਕਾ ਵਿਧਾਇਕ ਖੇਮਕਰਨ  ਸੁਖਪਾਲ ਸਿੰਘ ਭੁੱਲਰ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਤਰਨਤਾਰਨ ਡਾ. ਧਰਮਬੀਰ ਅਗਨੀਹੋਤਰੀ, ਡੀ.ਜੀ.ਪੀ. ਦਿਨਕਰ ਗੁਪਤਾ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement