ਨਰਸਾਂ ਵੱਲੋਂ ਖ਼ੁਦਕੁਸ਼ੀ ਦੀ ਘਟਨਾ ਮਗਰੋਂ ਰਜਿੰਦਰਾ ਹਸਪਤਾਲ ਦੀ ਓ.ਟੀ. ਤੇ ਓ.ਪੀ.ਡੀ. ਬੰਦ
Published : Mar 1, 2019, 3:17 pm IST
Updated : Mar 1, 2019, 3:17 pm IST
SHARE ARTICLE
Nurses and employees protest
Nurses and employees protest

ਪਟਿਆਲਾ : ਪਿਛਲੇ ਕਈ ਹਫ਼ਤਿਆਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਦੋ ਨਰਸਾਂ ਨੇ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਸੀ। ਇਸ ਘਟਨਾ ਦੇ ਰੋਸ...

ਪਟਿਆਲਾ : ਪਿਛਲੇ ਕਈ ਹਫ਼ਤਿਆਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਦੋ ਨਰਸਾਂ ਨੇ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਸੀ। ਇਸ ਘਟਨਾ ਦੇ ਰੋਸ ਵਜੋਂ ਅੱਜ ਨਰਸਿੰਗ ਐਨਸਿਲਰੀ ਤੇ ਦਰਜਾ-4 ਮੁਲਾਜ਼ਮਾਂ ਵੱਲੋਂ ਓਟੀ ਤੇ ਆਪਰੇਸ਼ਨ ਥੀਏਟਰ ਬੰਦ ਕਰ ਦਿੱਤੇ ਗਏ, ਜਿਸ ਕਾਰਨ ਮਰੀਜ਼ਾਂ ਦੀ ਪ੍ਰੇਸ਼ਾਨੀ ਵੀ ਵੱਧ ਗਈ। ਅਜਿਹੇ ਤਣਾਅਪੂਰਨ ਹਾਲਾਤ ਨੂੰ ਵੇਖਦਿਆਂ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ।
ਇਸ ਦੌਰਾਨ ਸੰਬੋਧਨ ਕਰਦਿਆਂ ਸੰਦੀਪ ਕੌਰ ਬਰਨਾਲਾ, ਮਨਪ੍ਰੀਤ ਕੌਰ, ਕਮਲਜੀਤ ਕੌਰ ਆਦਿ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੇ ਦਿਨ ਨਰਸਾਂ ਅਤੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਸਮਾਂ ਦਿੱਤਾ ਪਰ ਉਨ੍ਹਾਂ ਨੂੰ ਮਿਲਣ ਦੀ ਬਜਾਏ ਉਨ੍ਹਾਂ ਦੀ ਮੁਲਾਕਾਤ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਾਲ ਕਰਵਾਈ ਗਈ ਸੀ ਪਰ ਉਨ੍ਹਾਂ ਵੱਲੋਂ ਵੀ ਪੱਕੇ ਕਰਨ ਲਈ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ।

Rajindera HospitalRajindra Hospitalਇਸ ਦੇ ਰੋਸ ਵਜੋਂ ਪ੍ਰਧਾਨ ਕਰਮਜੀਤ ਕੌਰ ਔਲਖ ਤੇ ਬਲਜੀਤ ਕੌਰ ਖ਼ਾਲਸਾ ਵੱਲੋਂ ਐਨ.ਐਸ. ਦਫ਼ਤਰ ਦੀ ਛੱਤ ਤੋਂ ਛਾਲ ਮਾਰ ਦਿੱਤੀ ਗਈ ਸੀ, ਜਿਨ੍ਹਾਂ ਦੀ ਹਾਲਤ ਅਜੇ ਵੀ ਨਾਜੁਕ ਬਣੀ ਹੋਈ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਜੇ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement