ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਪੀੜਤਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ
Published : Mar 1, 2021, 7:04 pm IST
Updated : Mar 1, 2021, 7:04 pm IST
SHARE ARTICLE
Capt Amrinder Singh
Capt Amrinder Singh

ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਮਿਲੇਗੀ ਨੌਕਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਬੀਤੇ ਸਾਲਾਂ ਦੌਰਾਨ ਦੁਸ਼ਹਿਰੇ ਵਾਲੇ ਦਿਨ ਵਾਪਰੇ ਇਸ ਭਿਆਨਕ ਰੇਲ ਹਾਦਸੇ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਸੀ।

Captain Amarinder SinghCaptain Amarinder Singh

ਅੰਮ੍ਰਿਤਸਰ ਜ਼ਿਲ੍ਹੇ ਵਿਚ ਵਾਪਰੇ ਇਸ ਰੇਲ ਹਾਦਸੇ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਵਿਸ਼ੇਸ਼ ਕੇਸ ਵਜੋਂ ਵਿਚਾਰਦੇ ਹੋਏ ਨਿਯਮਾਂ ਵਿਚ ਢਿੱਲ ਦਿੰਦਿਆਂ ਉਨ੍ਹਾਂ ਦੀ ਯੋਗਤਾ ਮੁਤਾਬਕ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿੱਤ ਨੌਕਰੀਆਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 19 ਅਕਤੂਬਰ, 2018 ਨੂੰ ਅੰਮ੍ਰਿਤਸਰ ਵਿਖੇ ਜੌੜੇ ਫਾਟਕ 'ਤੇ ਦੁਸਹਿਰੇ ਵਾਲੇ ਦਿਨ ਵਾਪਰੇ ਇਸ  ਹਾਦਸੇ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 71 ਵਿਅਕਤੀ ਜ਼ਖ਼ਮੀ ਹੋ ਗਏ ਸਨ।

Capt Amarinder Singh'Capt Amarinder Singh'

ਇਹ ਪਰਿਵਾਰਕ ਮੈਂਬਰ ਤਰਸ ਦੇ ਆਧਾਰ 'ਤੇ ਨੌਕਰੀ ਲਈ ਸੂਬੇ ਦੀ ਮੌਜੂਦਾ ਨੀਤੀ ਅਤੇ ਇਸ ਨਾਲ ਸਬੰਧਤ 21 ਨਵੰਬਰ, 2002 ਦੀਆਂ ਹਦਾਇਤਾਂ ਦੇ ਦਾਇਰੇ ਹੇਠ ਨਹੀਂ ਆਉਂਦੇ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਉਪਰ ਮੁੱਖ ਮੰਤਰੀ ਦਫ਼ਤਰ ਨੇ ਵਿਚਾਰ-ਵਟਾਂਦਰਾ ਕਰਨ ਉਪਰੰਤ ਫੈਸਲਾ ਕੀਤਾ ਕਿ 58 ਮ੍ਰਿਤਕਾਂ ਦੇ 34 ਪਰਿਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਹਿਸਾਬ ਨਾਲ ਸੂਬੇ ਦੇ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿਚ ਨੌਕਰੀ ਲਈ ਵਿਚਾਰਿਆ ਜਾਵੇ। ਇਸੇ ਤਹਿਤ ਅੱਜ ਪੰਜਾਬ ਕੈਬਨਿਟ ਨੇ ਇਹ ਨੌਕਰੀਆਂ ਦੇਣ ਦਾ ਫੈਸਲਾ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement