ਲੋਕ ਸੰਪਰਕ ਵਿਭਾਗ ਦੀ ਵਧੀਕ ਡਾਇਰੈਕਟਰ ਸੇਨੂੰ ਦੁੱਗਲ ਨੂੰ ਮਿਲਿਆ ਆਈਏਐਸ ਕੇਡਰ
Published : Mar 1, 2021, 8:36 pm IST
Updated : Mar 1, 2021, 8:54 pm IST
SHARE ARTICLE
Sonu Duggal
Sonu Duggal

ਕੇਂਦਰੀ ਪਰਸੋਨਲ ਮੰਤਰਾਲੇ ਨੇ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ : ਲੋਕ ਸੰਪਰਕ ਵਿਭਾਗ ਪੰਜਾਬ ਦੀ ਵਧੀਕ ਡਾਇਰੈਕਟਰ ਸੇਨੂੰ ਦੁੱਗਲ ਨੂੰ ਆਈ.ਏ.ਐੱਸ ਕੇਡਰ ਵਿਚ ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਪਰਸੋਨਲ ਮੰਤਰਾਲੇ ਵੱਲੋਂ ਇਸ ਬਾਰੇ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਆਈਏਐਸ ਕੇਡਰ ਚ ਸ਼ਾਮਲ ਕੀਤੇ ਗਏ ਅਧਿਕਾਰੀਆਂ ਵਿਚੋਂ ਪੰਜਾਬ ਤੋਂ ਇਕ ਹੋਰ ਅਧਿਕਾਰੀ ਸ੍ਰੀਮਤੀ ਬਲਦੀਪ ਕੌਰ ਵੀ ਸ਼ਾਮਲ ਹੈ, ਜੋ ਇਸ ਸਮੇਂ ਰਾਜ ਆਬਕਾਰੀ ਵਿਭਾਗ ਵਿਚ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਤਾਇਨਾਤ ਹੈ।

Sonu DuggalSenu Duggal

ਸੇਨੂੰ ਦੁੱਗਲ ਦਾ ਜਨਮ 9 ਫਰਵਰੀ, 1968 ਨੂੰ ਹੋਇਆ ਅਤੇ 28 ਸਾਲ ਤੋਂ ਵੱਧ ਦੀ ਸੇਵਾ ਤੋਂ ਬਾਅਦ ਉਨ੍ਹਾਂ ਨੂੰ ਆਈਏਐਸ ਕੇਡਰ ਮਿਲਿਆ। ਸੋਨੂੰ ਦੁੱਗਲ ਇਸ ਤੋਂ ਪਹਿਲਾਂ ਫਰਵਰੀ 2016 ਤੋਂ ਮਾਰਚ 2017 ਤੱਕ ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਪੰਜਾਬ ਵਜੋਂ ਸੇਵਾ ਨਿਭਾਅ ਚੁੱਕੇ ਹਨ। ਸੋਨੂੰ ਦੁੱਗਲ 1992 ਵਿਚ ਡਿਪਟੀ ਡਾਇਰੈਕਟਰ ਵਜੋਂ ਲੋਕ ਸੰਪਰਕ ਵਿਭਾਗ ਵਿਚ ਆਏ ਸਨ ਅਤੇ ਤਰੱਕੀ ਤੋਂ ਬਾਅਦ ਜੁਆਇੰਟ ਡਾਇਰੈਕਟਰ ਬਣੇ ।

Sonu DuggalSenu Duggal

ਉਸ ਦੇ ਸਰਵਿਸ ਰਿਕਾਰਡ ਅਤੇ ਲੰਬੀ ਸੇਵਾ ਦੇ ਅਧਾਰ 'ਤੇ ਉਸ ਨੂੰ ਲੋਕ ਸੰਪਰਕ ਵਿਭਾਗ ਵਿਚ ਵਧੀਕ ਡਾਇਰੈਕਟਰ ਦਾ ਅਹੁਦਾ ਦਿੱਤਾ ਗਿਆ । ਉਨ੍ਹਾਂ ਨੂੰ ਇਕ ਗੈਰ-ਆਈ.ਏ.ਐੱਸ ਅਧਿਕਾਰੀ ਲਈ ਸਭ ਤੋਂ ਉੱਚਾ ਰੈਂਕ ਅਤੇ ਇਕ ਮਹੱਤਵਪੂਰਨ ਅਹੁਦਾ ਦਿੱਤਾ। ਪੰਜਾਬ ਸਰਕਾਰ ਨੇ ਇਸ ਸਾਲ ਕੇਂਦਰੀ ਕੇਡਰ ਵਿਚ ਤਰੱਕੀ ਲਈ 10 ਨਾਵਾਂ ਦੀ ਸਿਫਾਰਸ਼ ਕੀਤੀ ਸੀ। ਚੋਣ ਪ੍ਰਕਿਰਿਆ ਵਿਚ ਵਿਆਪਕ ਟੈਸਟਿੰਗ ਪ੍ਰਕਿਰਿਆ ਸ਼ਾਮਲ ਕੀਤੀ ਗਈ ਸੀ। ਯੂਪੀਐਸਸੀ ਬੋਰਡ ਦੀ ਇੰਟਰਵਿਊ ਜੋ ਨਵੀਂ ਦਿੱਲੀ ਵਿਚ ਦਸੰਬਰ ਦੇ ਅਖੀਰਲੇ ਹਫ਼ਤੇ ਹੋਈ ਸੀ ਤੋਂ ਬਾਅਦ ਉਨ੍ਹਾਂ ਨੂੰ ਤਰੱਕੀ ਦਿੱਤੀ ਗਈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement