ਪ੍ਰਸ਼ਾਂਤ ਕਿਸ਼ੋਰ ਬਣੇ CM ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ, ਟਵੀਟ ਜ਼ਰੀਏ ਸਾਂਝੀ ਕੀਤੀ ਜਾਣਕਾਰੀ
Published : Mar 1, 2021, 4:23 pm IST
Updated : Mar 1, 2021, 5:19 pm IST
SHARE ARTICLE
CM Amarinder Singh
CM Amarinder Singh

ਦੇਸ਼ ਦੇ ਪ੍ਰਮੁੱਖ ਚੋਣ ਰਣਨੀਤੀਕਾਰ ਵਜੋਂ ਜਾਣੇ ਜਾਂਦੇ ਹਨ ਪ੍ਰਸ਼ਾਂਤ ਕਿਸ਼ੋਰ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਜ਼ਰੀਏ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਟਵੀਟ ਵਿਚ ਲਿਖਿਆ ਹੈ, ਮੈਨੂੰ ਇਹ ਗੱਲ ਸ਼ੇਅਰ ਕਰਦਿਆਂ ਖੁਸ਼ੀ ਹੋ ਰਹੀ ਹੈ ਪ੍ਰਸ਼ਾਂਤ ਕਿਸ਼ੋਰ ਮੇਰੇ ਨਾਲ ਪ੍ਰਮੁੱਖ ਸਲਾਹਕਾਰ ਵਜੋਂ ਜੁੜ ਰਹੇ ਹਨ। ਉਮੀਦ ਹੈ, ਅਸੀਂ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਇਕੱਠੇ ਮਿਲ ਕੇ ਕੰਮ ਕਰਨ 'ਚ ਸਫਲ ਹੋਵਾਂਗੇ।"

 

ਕਾਬਲੇਗੌਰ ਹੈ ਕਿ ਅਗਲੇ ਸਾਲ ਫਰਵਰੀ ਮਹੀਨੇ ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ। ਪੰਜਾਬ ਸਰਕਾਰ ਦਾ ਅਖੀਰਲਾ ਬਜਟ ਇਜਲਾਸ ਜਾਰੀ ਹੈ। ਚੱਲ ਰਹੇ ਕਿਸਾਨੀ ਅੰਦੋਲਨ ਦੇ ਪੰਜਾਬ ਦੇ ਸਿਆਸੀ ਹਾਲਾਤਾਂ 'ਤੇ ਵੱਡਾ ਅਸਰ ਪਾਉਣ ਦੀ ਉਮੀਦ ਹੈ। ਕਿਸਾਨਾਂ ਦੇ ਹੱਕ ਵਿਚ ਡੱਟਣ ਕਾਰਨ ਪੰਜਾਬ ਸਰਕਾਰ ਨੂੰ ਆਉਂਦੀਆਂ ਚੋਣਾਂ ਦੌਰਾਨ ਕੁੱਝ ਚੰਗਾ ਹੋਣ ਦੀ ਉਮੀਦ ਹੈ।

Prashant KishorPrashant Kishor

ਭਾਵੇਂ ਆਮ ਆਦਮੀ ਪਾਰਟੀ ਵੱਲੋਂ ਵੀ ਕਿਸਾਨਾਂ ਨਾਲ ਖੜਣ ਦੀ ਹਾਮੀ ਭਰੀ ਜਾ ਰਹੀ ਹੈ ਅਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੇ ਰਹਿਣ-ਸਹਿਣ ਵਿਚ ਮੱਦਦ ਵੀ ਕੀਤੀ ਜਾ ਰਹੀ ਹੈ, ਪਰ ਬੀਤੇ ਦਿਨੀਂ ਹੋਈਆਂ ਪੰਜਾਬ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ, ਭਾਜਪਾ ਅਤੇ ਬਾਕੀ ਧਿਰਾਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 

Prashant KishorPrashant Kishor

ਸ਼੍ਰੋਮਣੀ ਅਕਾਲੀ ਦਲ ਭਾਵੇਂ ਕੁੱਝ ਸੀਟਾਂ ਜਿੱਤਣ ਵਿਚ ਕਾਮਯਾਬ ਰਿਹਾ ਹੈ, ਪਰ ਕਿਸਾਨੀ ਸੰਘਰਸ਼ ਕਾਰਨ ਬਦਲ ਰਹੇ ਸਿਆਸੀ ਸਮੀਕਰਨਾਂ ਤੋਂ ਸੱਤਾਧਾਰੀ ਧਿਰ ਨੂੰ ਖਾਸੀਆਂ ਉਮੀਦਾਂ ਹਨ। ਪ੍ਰਸ਼ਾਂਤ ਕਿਸ਼ੋਰ ਦੀ ਚੋਣ ਰਣਨੀਤੀਕਾਰ ਵੱਜੋਂ ਚੰਗੀ ਪਛਾਣ ਹੈ।

Prashant KishorPrashant Kishor

ਹਾਲ ਦੀ ਘੜੀ ਪ੍ਰਸ਼ਾਂਤ ਕਿਸ਼ੋਰ ਦੀ ਟੀਮ 'ਆਈ-ਪੈਕ' ਵੱਲੋਂ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਤਾਮਿਲਨਾਡੂ ਵਿਚ ਡੀਐਮਕੇ ਦੀ ਚੋਣ ਮੁਹਿੰਮ ਦੀ ਯੋਜਨਾਬੰਦੀ ਦੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਜੁਟਣ ਦੇ ਆਸਾਰ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement