ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ 
Published : Mar 1, 2021, 3:50 pm IST
Updated : Mar 1, 2021, 3:53 pm IST
SHARE ARTICLE
 sports funds
sports funds

ਇਹ ਫੰਡ ਖੇਡਾਂ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਵਰਤੋਂ ਵਿੱਚ ਲਿਆਂਦੇ ਜਾਣੇ ਹਨ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤਾਂ ਜੋ ਇਸ ਨੂੰ ਖਰਚਣ ਸਬੰਧੀ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ।

Schoolstudents

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਨੂੰ 60 ਹਜ਼ਾਰ ਰੁਪਏ, ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇੱਕ ਲੱਖ ਰੁਪਏ ਤੱਕ ਅਤੇ ਵਿਭਾਗ ਦੇ ਮੁਖੀ ਨੂੰ ਸਮੁੱਚੇ ਫੰਡ ਦੀ ਵਰਤੋਂ ਕਰਨ ਸਬੰਧੀ ਸ਼ਕਤੀਆਂ ਦਿੱਤੀਆਂ ਗਈਆਂ ਹਨ।

schoolstudents

ਇਹ ਫੰਡ ਖੇਡਾਂ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਵਰਤੋਂ ਵਿੱਚ ਲਿਆਂਦੇ ਜਾਣੇ ਹਨ। ਬੁਲਾਰੇ ਦੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ।

schoolstudents

ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ। ਖੇਡ ਮੈਦਾਨ ਤਿਆਰ ਕਰਨ ਵਾਸਤੇ ਜ਼ਿਲ੍ਹੇ ਦੇ ਜੇ.ਈ. ਵੱਲੋਂ ਐਸਟੀਮੇਟ ਤਿਆਰ ਕਰਵਾਉਣ ਅਤੇ ਇਸ ਤੋਂ ਬਾਅਦ ਈ.ਟੈਂਡਰਿੰਗ ਰਾਹੀਂ ਵੱਖ ਵੱਖ ਠੇਕੇਦਾਰਾਂ/ਫਰਮਾਂ ਤੋਂ ਟੈਂਡਰ ਪ੍ਰਾਪਤ ਕਰਕੇ ਖੇਡ ਮੈਦਾਨ ਵਿਕਸਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।

ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨ੍ਹਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ। ਖੇਡਾਂ ਦਾ ਸਮਾਨ ਖਰੀਦਣ ਲਈ ਖਿਡਾਰੀਆਂ ਦੀ ਉਮਰ ਅਤੇ ਿਗ ਦਾ ਖਿਆਲ ਰੱਖਣ ਅਤੇ ਖੇਡਾਂ ਦਾ ਵਧੀਆ ਕੁਆਲਟੀ ਦਾ ਸਮਾਨ ਖਰੀਦ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਬੁਲਾਰੇ ਅਨੁਸਾਰ ਇਨ੍ਹਾਂ ਸਾਰੀਆਂ ਗਤੀਵਿਧੀਆਂ ’ਤੇ ਨਿਗਰਾਣੀ ਰੱਖਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਸਮੇਂ ਸਮੇਂ ਸਕੂਲਾਂ ਦਾ ਦੌਰਾ ਕਰਨਗੀਆਂ। ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ/ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਨਿਯਮਾਂ ਦੇ ਅਨੁਸਾਰ ਕੰਮ ਨਾ ਕਰਨ ਵਾਲਿਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement