PSEB ਨੇ 5ਵੀਂ 8ਵੀਂ 10ਵੀਂ ਅਤੇ ਬਾਹਰਵੀਂ ਕਲਾਸਾਂ ਦੀਆਂ ਪ੍ਰੀਖਿਆ ਤਰੀਕਾਂ ਦਾ ਕੀਤਾ ਐਲਾਨ
Published : Mar 1, 2022, 7:08 pm IST
Updated : Mar 1, 2022, 7:08 pm IST
SHARE ARTICLE
PSEB
PSEB

ਮਾਰਚ ਤੇ ਅਪ੍ਰੈਲ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ ਪ੍ਰੀਖਿਆਵਾਂ 

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾ5ਵੀਂ 8ਵੀਂ 10ਵੀਂ ਅਤੇ ਬਾਹਰਵੀਂ ਕਲਾਸਾਂ ਦੇ ਇਮਤਿਹਾਨਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ। ਜੇਕਰ ਜਮਾਤ ਦੇ ਹਿਸਾਬ ਨਾਲ ਗੱਲ ਕਰੀਏ ਤਾਂ 5ਵੀਂ ਜਮਾਤ ਦੀ ਪ੍ਰੀਖਿਆ 16 ਮਾਰਚ ਤੋਂ 24 ਮਾਰਚ ਤੱਕ, 8ਵੀਂ ਜਮਾਤ ਦੀ ਪ੍ਰੀਖਿਆ 22 ਮਾਰਚ ਤੋਂ 7 ਅਪ੍ਰੈਲ ਤੱਕ ਹੋਵੇਗੀ।

psebpseb

ਇਸੇ ਤਰ੍ਹਾਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕ੍ਰਮਵਾਰ 9 ਅਪ੍ਰੈਲ ਤੇ 22 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ।  ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀਆਂ ਇਨ੍ਹਾਂ ਕਲਾਸਾਂ ਲਈ ਪ੍ਰੀਖਿਆ ਦੇ ਰਹੇ ਹਨ, ਉਹ ਵਿਸਤ੍ਰਿਤ ਡੇਟਸ਼ੀਟ ਅਤੇ ਪ੍ਰੀਖਿਆ ਨਾਲ ਸਬੰਧਤ ਸਾਰੀਆਂ ਹਦਾਇਤਾਂ ਨੂੰ ਦੇਖਣ ਲਈ PSEB ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ।

psebpseb

ਅਜਿਹਾ ਕਰਨ ਲਈ ਅਧਿਕਾਰਤ ਵੈੱਬਸਾਈਟ ਪਤਾ ਹੈ- pseb.ac.in ਪ੍ਰੀਖਿਆ ਨਾਲ ਸਬੰਧਤ ਹਦਾਇਤਾਂ ਪੀ.ਐਸ.ਈ.ਬੀ. ਦੀ ਵੈੱਬਸਾਈਟ ‘ਤੇ ਜਾ ਕੇ ਦੇਖੀਆਂ ਜਾ ਸਕਦੀਆਂ ਹਨ ਅਤੇ ਨਾਲ ਹੀ ਬੋਰਡ ਵੱਲੋਂ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਹੈ, ਉਨ੍ਹਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪ੍ਰੀਖਿਆ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ, ਤੁਸੀਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹੋ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement