Punjab Vidhan Sabha: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ, ਗਵਰਨਰ ਦੇ ਭਾਸ਼ਣ ਤੋਂ ਪਹਿਲਾਂ ਵਿਰੋਧੀਆਂ ਵਲੋਂ ਕੀਤਾ ਜਾ ਰਿਹਾ ਹੰਗਾਮਾ
Published : Mar 1, 2024, 11:18 am IST
Updated : Mar 1, 2024, 11:50 am IST
SHARE ARTICLE
Budget session of Punjab Vidhan Sabha begins News in punjabi
Budget session of Punjab Vidhan Sabha begins News in punjabi

Punjab Vidhan Sabha: ਰਾਜਪਾਲ ਨੇ ਹੰਗਾਮੇ ਵਿਚਾਲੇ ਨਹੀਂ ਪੜ੍ਹਿਆ ਆਪਣਾ ਪੂਰਾ ਭਾਸ਼ਣ

Budget session of Punjab Vidhan Sabha begins News in punjabi: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਰਾਜਪਾਲ ਦਾ ਸੰਬੋਧਨ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਵਿਚ ਵਿਘਨ ਪਾਇਆ। ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ।

ਇਹ ਵੀ ਪੜ੍ਹੋ: Punjab Vidhan Sabha: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ, ਗਵਰਨਰ ਦੇ ਭਾਸ਼ਣ ਤੋਂ ਪਹਿਲਾਂ ਵਿਰੋਧੀਆਂ ਵਲੋਂ ਕੀਤਾ ਜਾ ਰਿਹਾ ਹੰਗਾਮਾ

ਕਾਂਗਰਸੀਆਂ ਦੇ ਹੰਗਾਮੇ ਤੋਂ ਬਾਅਦ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਇਸ ਸਥਿਤੀ ਵਿੱਚ ਉਹ ਆਪਣਾ ਭਾਸ਼ਣ ਨਹੀਂ ਪੜ੍ਹ ਸਕਦੇ। ਉਨ੍ਹਾਂ ਨੇ ਸਪੀਕਰ ਨੂੰ ਆਪਣਾ ਭਾਸ਼ਣ ਰਿਕਾਰਡ ਕਰਨ ਲਈ ਕਿਹਾ। ਜਿਸ ਵਿੱਚ ਉਨ੍ਹਾਂ ਨੇ ਸਭਾ ਵਿੱਚ ਸਾਰਿਆਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: Chandigarh News: ਭ੍ਰਿਸ਼ਟਾਚਾਰ ਮਾਮਲੇ 'ਚ IPS ਆਸ਼ੀਸ਼ ਕਪੂਰ ਨੂੰ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ 

ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਭਾਸ਼ਣ ਦੀ ਆਖਰੀ ਲਾਈਨ ਬੋਲੀ ਅਤੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ। ਭਾਸ਼ਣ ਖ਼ਤਮ ਕਰਨ ਤੋਂ ਬਾਅਦ ਰਾਜਪਾਲ ਬੀ.ਐੱਲ. ਪੁਰੋਹਿਤ ਵਿਧਾਨ ਸਭਾ ਹਾਲ ਤੋਂ ਚਲੇ ਗਏ। ਕਾਂਗਰਸੀ ਵਿਧਾਇਕ ਇਸ ਵੇਲੇ ਹੰਗਾਮਾ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

 

(For more news apart from Budget session of Punjab Vidhan Sabha begins News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement