Punjab Weather Update: ਪੰਜਾਬ ਵਿਚ ਮੁੜ ਵਧੇਗੀ ਠੰਢ, ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ
Published : Mar 1, 2024, 7:55 am IST
Updated : Mar 1, 2024, 7:55 am IST
SHARE ARTICLE
File Photo
File Photo

ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ

Punjab Weather Update: ਚੰਡੀਗੜ੍ਹ : ਪੰਜਾਬ ਵਿਚ ਇਕ ਵਾਰ ਫਿਰ ਪਛਮੀ ਗੜਬੜੀ ਸਰਗਰਮ ਹੋ ਰਹੀ ਹੈ। 1 ਅਤੇ 2 ਮਾਰਚ ਨੂੰ ਪੰਜਾਬ ਭਰ ਵਿਚ ਮੀਂਹ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਹੀ ਕੁੱਝ ਇਲਾਕਿਆਂ ’ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ।

ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਛਮੀ ਗੜਬੜੀ ਸ਼ੁਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸਨਿਚਰਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

(For more Punjabi news apart from Punjab Weather Update, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement