SKM ਵੱਲੋਂ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਮੋਰਚੇ ਤੋਂ ਪਹਿਲਾਂ ਕਿਸਾਨਾਂ ਨੇ ਪੰਜਾਬ ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
Published : Mar 1, 2025, 4:41 pm IST
Updated : Mar 1, 2025, 6:29 pm IST
SHARE ARTICLE
Farmers put forward these demands before the Punjab government before the SKM's protest in Chandigarh
Farmers put forward these demands before the Punjab government before the SKM's protest in Chandigarh

NEP 2022 ਨੂੰ ਸਰਕਾਰ ਨੂੰ ਚਾਹੀਦਾ ਰੱਦ ਕਰਨਾ

ਚੰਡੀਗੜ੍ਹ: SKM ਵੱਲੋਂ ਚੰਡੀਗੜ੍ਹ ਵਿਖੇ  5 ਮਾਰਚ ਤੋਂ ਲਗਾਏ ਜਾ ਰਹੇ ਧਰਨੇ ਤੋਂ ਮੀਟਿੰਗ ਕਰਕੇ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆ ਹਨ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਕੈਬਨਿਟ ਵੱਲੋਂ ਪਾਸ ਕੀਤੇ ਗਏ ਜਲ ਸੋਧ ਐਕਟ ਨੂੰ ਰੱਦ ਕਰੇ। ਦੂਜਾ ਸਾਡਾ ਮਤਾ ਹੈ ਕਿ ਨਵੀਂ ਸਿੱਖਿਆ ਨੀਤੀ ਜੋਂ ਕੇਂਦਰ ਵੱਲੋਂ ਤਿਆਰ ਕੀਤੀ ਗਈ ਹੈ ਜੋ ਸਾਡੇ ਵਿਦਿਅਕ ਅਦਾਰਿਆਂ ਦੇ ਢਾਂਚੇ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਦੀ ਨਵੀ ਸਿੱਖਿਆ ਨੀਤੀ ਨੇ ਸਾਡੇ ਪੁਰਾਣੇ ਢਾਂਚੇ ਨੂੰ ਬਿਲਕੁਲ ਰੱਦ ਕਰ ਦਿੱਤਾ ਹੈ। NEP 2022 ਸੂਬੇ ਦੇ ਅਧਿਕਾਰਾਂ 'ਤੇ ਡਾਕਾ ਮਾਰ ਰਹੀ ਹੈ ਅਤੇ ਇਸ ਨੂੰ ਪੰਜਾਬ ਸਰਕਾਰ ਰੱਦ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਆਪਣੀ ਨਵੀਂ ਸਿੱਖਿਆ ਨੀਤੀ ਨੂੰ ਤਿਆਰ ਕਰੇ।

ਕਿਸਾਨਾਂ ਦਾ ਕਹਿਣਾ ਹੈ ਕਿ ਮੂੰਗੀ ਅਤੇ ਮੱਕੀ ਸਮੇਤ 6 ਫ਼ਸਲਾਂ ਉੱਤੇ ਐਮਐਸਪੀ ਦੇਵੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਖੇਤੀਬਾੜੀ ਨੂੰ ਬਚਾਉਣ ਲਈ ਸਰਕਾਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਨੇ ਮੂੰਗੀ ਉੱਤੇ ਐਮਐਸਪੀ ਦਿੱਤੀ ਸੀ ਪਰ ਮੁਕੰਮਲ ਤੌਰ ਉੱਤੇ ਖਰੀਦ ਨਹੀਂ ਹੋ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਐਮਐਸਪੀ ਹੀ ਹੱਲ ਹੈ।

ਕਿਸਾਨਾਂ ਨੇ ਕਿਹਾ ਹੈ ਕਿ BKU ਸੂਬਾ ਪ੍ਰਧਾਨ ਨੂੰ ਮੁਅੱਤਲ ਕੀਤਾ ਗਿਆ ਅਤੇ ਜਾਂਚ ਲਈ 3 ਮੈਂਬਰੀ ਕਮੇਟੀ ਲਗਾਈ ਹੈ ਅਤੇ ਉਹ ਜਾਂਚ ਰਿਪੋਰਟ ਦੇਵੇਗੀ।

ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 4 ਮਾਰਚ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰਨਗੇ ਅਤੇ 5 ਮਾਰਚ ਤੋਂ ਉੱਥੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਇਹ ਵਿਰੋਧ ਪ੍ਰਦਰਸ਼ਨ ਇੱਕ ਹਫ਼ਤੇ ਤੱਕ ਜਾਰੀ ਰਹੇਗਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement