Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

By : BALJINDERK

Published : Mar 1, 2025, 5:22 pm IST
Updated : Mar 1, 2025, 5:22 pm IST
SHARE ARTICLE
 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

Punjab News : ਕਿਹਾ -ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ, ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ

Punjab News in Punjabi : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ।

1

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।

1

ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿਰਾਸਤ ਨੂੰ ਅੱਗੇ ਵਧਾਉਣ, ਉੱਚ-ਗੁਣਵੱਤਾ ਵਾਲੀਆਂ ਚੀਜ਼ਾਂ ਅਤੇ ਸੇਵਾਵਾਂ ਦਾ ਉਤਪਾਦਨ ਕਰਨ, ਅਤੇ ਉਦਯੋਗ ਅਤੇ ਵਪਾਰ ਲਈ ਇੱਕ ਅਨੁਕੂਲ ਮਾਹੌਲ ਬਣਾਉਣ ਲਈ ਵਚਨਬੱਧ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਵਪਾਰ ਮੇਲੇ ਨੂੰ ਕਰਵਾਉਣ ਲਈ ਬੰਗਾਲ ਚੈਂਬਰ ਅਤੇ ਜੀਐਸ ਮਾਰਕੀਟਿੰਗ ਐਸੋਸੀਏਟਸ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਸਮਾਗਮ ਸਫ਼ਲਤਾਪੂਰਬਕ ਸੰਪੰਨ ਹੋਵੇਗਾ ਅਤੇ ਨਾਲ ਨਵੇਂ ਕਾਰੋਬਾਰੀ ਉੱਦਮਾਂ ਅਤੇ ਵਪਾਰਕ ਭਾਈਵਾਲੀਆਂ ਦੀ ਨੀਂਹ ਰੱਖੇਗਾ।

(For more news apart from Finance Minister Harpal Singh Cheema inaugurated 2nd India International Mega Trade Fair Chandigarh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement