Moga Accident News: ਦੋਸਤ ਦੀ ਮੈਰਿਜ ਪਾਰਟੀ ਤੋਂ ਪਰਤ ਰਹੇ ਪਟਵਾਰੀ ਦੀ ਹਾਦਸੇ ਵਿਚ ਮੌਤ

By : GAGANDEEP

Published : Mar 1, 2026, 12:17 pm IST
Updated : Mar 1, 2026, 12:17 pm IST
SHARE ARTICLE
Moga Patwari dies in accident News
Moga Patwari dies in accident News

ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਸੀ ਤੈਨਾਤ

ਮੋਗਾ ਦੇ ਨਿਹਾਲ ਸਿੰਘ ਵਾਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਇਕ ਸੜਕ ਹਾਦਸੇ ਵਿਚ ਪਟਵਾਰੀ ਦੀ ਦਰਦਨਾਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਪਿੰਡ ਬਿਲਾਸਪੁਰ ਦੇ ਬਾਈਪਾਸ 'ਤੇ ਇਕ ਤੇਜ਼ ਰਫਤਰ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਟਕਰਾ ਗਈ।

ਹਾਦਸੇ ਵਿਚ ਪਟਵਾਰੀ ਅਨੀਸ਼ ਗੋਇਲ (27) ਦੀ ਮੌਤ ਹੋ ਗਈ। ਉਕਤ ਪਟਵਾਰੀ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਤਾਇਨਾਤ ਸੀ ਅਤੇ ਰਾਤ ਸਮੇਂ ਆਪਣੇ ਦੋਸਤ ਦੀ ਮੈਰਿਜ ਪਾਰਟੀ ਤੋਂ ਵਾਪਸ ਆਪਣੇ ਘਰ ਬਰਨਾਲਾ ਵਿਖੇ ਜਾ ਰਿਹਾ ਸੀ।

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ 'ਚ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement